*ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੇ ਕਾਰਜਾਂ ਦੀ ਸਮੀਖਿਆ*

0
21

ਮਾਨਸਾ, 10 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ: ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈ.ਏ.ਐਸ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ  ਠੋਸ ਕਦਮਾਂ ਨੂੰ ਚੁੱਕੇ ਜਾਣ ਦੀ ਲੋੜ ਉੱਤੇ ਜ਼ੋਰ ਦਿੱਤਾ।
ਉਹਨਾਂ ਨੂੰ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਿਰੰਤਰ ਉਪਰਾਲੇ ਕੀਤੇ ਜਾਣ ਤਾਂ ਜੋ ਕੋਈ ਵੀ ਬੱਚਾ ਜਾਂ ਨੌਜਵਾਨ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ। ਉਹਨਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਕੂਲਾਂ ਵਿੱਚ ਬਣੇ ਖੇਡ ਮੈਦਾਨਾਂ ਵਿੱਚ ਵਿਦਿਆਰਥੀਆਂ ਨੂੰ ਨਿਰੰਤਰ ਖੇਡ ਅਭਿਆਸ ਕਰਨ ਲਈ ਪ੍ਰੇਰਿਤ ਕਰਨ।

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਉਚੇਰੀ ਸਿੱਖਿਆ, ਆਬਕਾਰੀ ਵਿਭਾਗ, ਖੇਡ ਵਿਭਾਗ, ਖ਼ੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕੀਤਾ ਜਾਵੇ।

ਡੀਸੀ ਨਵਜੋਤ ਕੌਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰੀ ਕਮੇਟੀ ਦੇ ਮੈਂਬਰਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕਰਵਾਈਆਂ ਜਾ ਰਹੀਂ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਸਰਕਾਰ ਵੱਲੋਂ ਦਿੱਤੇ ਵਿਭਾਗੀ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਨਸ਼ਾ ਮੁਕਤੀ ਕੇਂਦਰਾਂ, ਮੁੜ ਵਸੇਬਾ ਕੇਂਦਰ, ਓਟ ਕਲੀਨਿਕਾਂ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਵੀ ਲਿਆ। ਪੁਲਿਸ ਵਿਭਾਗ ਅਤੇ ਆਬਕਾਰੀ ਵਿਭਾਗ ਵੱਲੋਂ ਨਸ਼ਾ ਤਸਕਰਾਂ ਖਿਲਾਫ ਦਰਜ ਕੀਤੀਆਂ ਐਫਆਈਆਰਜ਼ , ਬਰਾਮਦ ਕੀਤੇ ਨਸ਼ੇ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਕੀਤੀ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਵਿਭਾਗੀ ਪੱਧਰ ‘ਤੇ ਹੋ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਮੀਟਿੰਗ ਦੌਰਾਨ ਐਸਡੀਐਮ ਮਾਨਸਾ ਕਾਲਾ ਰਾਮ ਕਾਂਸਲ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਡੀਐਸਪੀ (ਪੀਬੀਆਈ ਐਨਡੀਪੀਐਸ) ਗੁਰਬਿੰਦਰ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here