*ਡਿਪਟੀ ਕਮਿਸ਼ਨਰ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ*

0
22

ਮਾਨਸਾ, 04 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤੀ ਰਾਜ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਅੰਦਰ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।

            ਉਨ੍ਹਾਂ ਪਿੰਡਾਂ ਵਿਚ ਤਰਲ ਤੇ ਠੋਸ ਕੂੜੇ ਦੇ ਪ੍ਰਬੰਧਨ, ਸਾਫ ਸਫਾਈ ਅਤੇ ਹਰ ਘਰ ਵਿਚ ਪਖਾਨਿਆਂ ਦੀ ਸਹੂਲਤ ਦੇ ਲਾਭ ਬਾਰੇ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਉਲੀਕੇ ਗਏ ਕੰਮਾਂ ਅਤੇ ਟੀਚਿਆਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

            ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਨਾਲ ਸਬੰਧਤ ਕੰਮਾਂ ਨੂੰ ਸੁਚੇਤ ਰੂਪ ਵਿਚ ਪੂਰਾ ਕਰਨ ਤਾਂ ਜੋ ਪਿੰਡਾਂ ਨੂੰ ਰੋਲ ਮਾਡਲ ਬਣਾਇਆ ਜਾ ਸਕੇ ਅਤੇ ਪਿੰਡ ਹਰ ਪੱਖ ਤੋਂ ਸਾਫ ਸੁੱਥਰੇ ਹੋ ਸਕਣ।

            ਇਸ ਮੌਕੇ ਜਲ ਸਪਲਾਈ ਤੇ ਸੇਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਕੇਵਲ ਗਰਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਤੋਂ ਇਲਾਵਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੌਜੂਦ ਸਨ।

LEAVE A REPLY

Please enter your comment!
Please enter your name here