*ਡੀਏਵੀ ਸਕੂਲ ਦੇ ਈਕੋ ਕਲੱਬ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ‘ਇੱਕ ਪੌਦਾ ਮਾਂ ਦੇ ਨਾ‌ਂ ਮੁਹਿੰਮ ਤਹਿਤ ਰੁੱਖ ਲਗਾਏ* 

0
3

05 ਜੂਨ (ਸਾਰਾ ਯਹਾਂ/ਵਿਨਾਇਕ ਸ਼ਰਮਾ) ਸਥਾਨਕ ਸ਼ਹਿਰ ਦੇ ਡੀਏਵੀ ਸਕੂਲ ਵਿੱਚ ਸਕੂਲ ਦੇ ਈਕੋ ਕਲੱਬ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ‘ਇੱਕ ਪੌਦਾ ਮਾਂ ਦੇ ਕੇ ਨਾਮ ਮੁਹਿੰਮ ਤਹਿਤ ਰੁੱਖ ਲਗਾਏ। ਇਸ ਮੌਕੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਨੇ ਪੌਦਾ ਲਗਾਉਂਦੇ ਹੋਏ ਕਿਹਾ ਕਿ ‘ਇੱਕ ਪੌਦਾ ਮਾਂ ਕੇ ਨਾਮ ਮੁਹਿੰਮ’ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ 5 ਜੂਨ 2024 ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਸ਼ੁਰੂ ਕੀਤੀ ਸੀ। ਇਸ ਮੁਹਿੰਮ ਵਿੱਚ ਰੁੱਖ ਨੂੰ ਮਾਂ ਦੇ ਬਰਾਬਰ ਮੰਨਿਆ ਜਾਂਦਾ ਹੈ ਅਤੇ ਲੋਕਾਂ ਨੂੰ ਰੁੱਖ ਲਗਾਉਣ ਅਤੇ ਉਨ੍ਹਾਂ ਨੂੰ ਆਪਣੀ ਮਾਂ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਦੇਸ਼ ਵਿੱਚ ਰੁੱਖਾਂ ਦੀ ਗਿਣਤੀ ਵਧਾਉਣਾ, ਵਾਤਾਵਰਣ ਦੀ ਰੱਖਿਆ ਕਰਨਾ ਅਤੇ ਲੋਕਾਂ ਨੂੰ ਰੁੱਖ ਲਗਾਉਣ ਬਾਰੇ ਜਾਗਰੂਕ ਕਰਨਾ ਹੈ। ਮੌਜੂਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਅਤੇ ਰੁੱਖ ਲਗਾਉਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

LEAVE A REPLY

Please enter your comment!
Please enter your name here