*-ਡੀਏਵੀ ਸਕੂਲ ਮਾਨਸਾ ਵਿਖੇ ਮਨਾਇਆ ਧਰਤੀ ਦਿਵਸ* 

0
2

ਮਾਨਸਾ, 22 ਅਪ੍ਰੈਲ :(ਸਾਰਾ ਯਹਾਂ/ਵਿਨਾਇਕ ਸ਼ਰਮਾ)

         ਸਥਾਨਕ ਐਸ ਡੀ ਕੇ ਐਲ ਡੀ ਏ ਵੀ ਪਬਲਿਕ ਸਕੂਲ ਮਾਨਸਾ ਵਿਖੇ ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਕਵਿਤਾ ਤੇ ਮਾਈਮ ਦੇ ਜਰੀਏ ਧਰਤੀ ਦਿਵਸ ਮਨਾਇਆ ਗਿਆ।

        ਸਕੂਲ ਵਿੱਚ ਇਸ ਦਿਵਸ ਨੂੰ ਮਨਾਉਣ ਦਾ ਮੰਤਵ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਜਾਗਰੂਕ ਕਰਨਾ ਹੈ। ਧਰਤੀ ਦੇ ਸੰਰਕਸ਼ਣ ਨਾਲ ਜੁੜੇ ਇਸ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 22 ਅਪ੍ਰੈਲ 1970 ਵਿੱਚ ਹੋਈ ਸੀ।

       ਇਸ ਦਿਹਾੜੇ ਨੂੰ ਮਨਾਉਣ ਦਾ ਉਦੇਸ਼ ਧਰਤੀ ਨੂੰ ਸਨਮਾਨ ਦੇਣਾ ਹੈ। ਇਹ ਦਿਨ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪ੍ਰੇਰਿਤ ਕਰਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਰੱਖਿਆ ਲਈ ਆਸ਼ਾਵਾਦੀ ਅਤੇ ਸਕਾਰਾਤਮਕ ਨਜ਼ਰੀਆ ਰੱਖਣ ਲਈ ਵੀ ਪ੍ਰੋਤਸਾਹਿਤ ਕਰਦਾ ਹੈ।

       ਅਧਿਆਪਕਾ ਮਧੂ ਵੱਲੋਂ ਦਿੱਤੇ ਗਏ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਧਰਤੀ ਦਿਵਸ ਦੀ ਮਹੱਤਤਾ ਦੱਸਦੇ ਹੋਏ ਨਾਅਰੇ ਵੀ ਬੁਲਾਏ ਗਏ ” ਆਓ ਕਦਮ ਬੜਾਏਂ ਧਰਤੀ ਕੋ ਹਰਾ-ਭਰਾ ਵ ਪ੍ਰਦੂਸ਼ਣ ਮੁਕਤ ਬਣਾਏਂ।

       ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਜੀ ਨੇ ਵਿਦਿਆਰਥੀਆਂ ਨੂੰ ਸੰਕਲਪ ਲੈਣ ਲਈ ਕਿਹਾ ਕਿ ਅਸੀਂ ਪ੍ਰਦੂਸ਼ਣ ਨੂੰ ਖਤਮ ਕਰਾਂਗੇ ਅਤੇ ਵੱਧ ਤੋਂ ਵੱਧ ਰੁੱਖ ਲਗਾਵਾਂਗੇ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਜਨਮਦਿਨ ਜਾਂ ਕਿਸੇ ਵਿਸ਼ੇਸ਼ ਮੌਕੇ ਪੌਦਾ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਪਾਣੀ ਦੀ ਦੁਰਵਰਤੋਂ ਨਹੀਂ ਕਰਾਂਗੇ। ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਧਰਤੀ ਦਿਵਸ ਨਾ ਕੇਵਲ ਸਾਡੇ ਗ੍ਰਿਹ ਦਾ ਜਸ਼ਨ ਬਣਾਉਣ ਦਾ ਅਵਸਰ ਹੈ ਬਲਕਿ ਇਹ ਵਿਦਿਆਰਥੀਆਂ ਨੂੰ ਵਾਤਾਵਰਣ ਦੇ ਖਤਰੇ ਬਾਰੇ ਵੀ ਸਿੱਖਿਅਤ ਕਰਨ ਦਾ ਮਹੱਤਵਪੂਰਨ ਦਿਨ ਹੈ। ਇਹ ਦਿਨ ਬੱਚਿਆਂ ਨੂੰ ਦੈਨਿਕ ਜੀਵਨ ਵਿੱਚ ਛੋਟੇ ਛੋਟੇ ਬਦਲਾਅ ਲਿਆਕੇ ਵਾਤਾਵਰਣ ਦੀ ਰੱਖਿਆ ਕਰਨ ਲਈ ਪ੍ਰੋਤਸਾਹਿਤ ਕਰਦਾ ਹੈ। ਜਿਵੇਂ ਬਿਜਲੀ ਬਚਾਉਣ, ਪਲਾਸਟਿਕ ਤੇ ਕਾਗਜ ਵਰਗੀਆਂ ਚੀਜਾਂ ਨੂੰ ਰੀਸਾਈਕਲ ਕਰਨਾ ।ਇਸ ਲਈ ਧਰਤੀ ਤੇ ਜੀਵਨ ਨੂੰ ਬਣਾਈ ਰੱਖਣ ਲਈ ਇਸ ਧਰਤੀ ਅਤੇ ਵਾਤਾਵਰਣ ਨੂੰ ਬਚਾਈ ਰੱਖਣਾ ਬਹੁਤ ਜਰੂਰੀ ਹੈ।

LEAVE A REPLY

Please enter your comment!
Please enter your name here