

ਮਾਨਸਾ 09,ਜਨਵਰੀ (ਸਾਰਾ ਯਹਾਂ/ਜੋਨੀ ਜਿੰਦਲ) : ਸਥਾਨਕ ਸ਼ਹਿਰ ਦੇ ਡੀਏਵੀ ਸਕੂਲ ਵਿੱਚ ਅੱਜ ਪਿਛਲੇ 26 ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਸ੍ਰੀਮਤੀ ਉਪਦੇਸ਼ ਮਿੱਤਲ ਦੀ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਵਿਦਾਇਗੀ ਸਮਾਰੋਹ ਦੇ ਦੌਰਾਨ ਉਨ੍ਹਾਂ ਨੂੰ ਭਾਵ-ਭਿੰਨੀ ਵਿਦਾਇਗੀ ਦਿੱਤੀ ਗਈ। ਇਸ ਸਮਾਰੋਹ ਨੂੰ ਮੁੱਖ ਮਹਿਮਾਨ ਸ੍ਰੀਮਤੀ ਉਪਦੇਸ਼ ਮਿੱਤਲ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਸਕੂਲ ਦੇ ਅਧਿਆਪਕਾਂ ਦੁਆਰਾ ਸਵਾਗਤਮ ਗੀਤ ਪ੍ਰਸਤੁਤ ਕਰਕੇ ਸ਼ੁਰੂ ਕੀਤਾ ਗਿਆ। ਇਸ ਸਮਾਗਮ ਵਿੱਚ ਭਿੰਨ-ਭਿੰਨ ਅਧਿਆਪਕਾਂ ਨੇ ਆਪਣੇ ਭਾਸ਼ਣ ਦੌਰਾਨ ਸ੍ਰੀਮਤੀ ਉਪਦੇਸ਼ ਮਿੱਤਲ ਦੇ ਕਾਰਜਕਾਲ ਦੇ ਦੌਰਾਨ ਉਨ੍ਹਾਂ ਦੀ ਕਾਰਜ ਸ਼ੈਲੀ ਦੀ ਬਹੁਤ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ਼੍ਰੀ ਮਤੀ ਉਪਦੇਸ ਮਿੱਤਲ ਨੇ ਆਪਣੇ ਕੰਮ ਨੂੰ ਪੂਰੀ ਨਿਸ਼ਠਾ ਲਗਨ ,ਮਿਹਨਤ ਅਤੇ ਜ਼ਿੰਮੇਦਾਰੀ ਨਾਲ ਕੀਤਾ ਹੈ । ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਨੇ ਸ੍ਰੀਮਤੀ ਉਪਦੇਸ਼ ਮਿੱਤਲ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸਨਮਾਨਿਤ ਇਕ ਸਨਮਾਨ ਚਿੰਨ੍ਹ ਦੇ ਕੇ ਕੀਤਾ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਉੱਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰੀ ਅਸ਼ੋਕ ਕੁਮਾਰ ਗਰਗ ਅਤੇ ਆਰਸੀ ਗੋਇਲ ਵੀ ਹਾਜ਼ਰ ਸਨ।























