*ਡੀਏਵੀ ਸਕੂਲ ਵਿੱਚ ਕਰਾਏ ਗਏ ਬੈਜ ਬਣਾਉਣ ਦੇ ਮੁਕਾਬਲੇ*

0
40

ਮਾਨਸਾ 22,ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ) ਸਥਾਨਕ ਸ਼ਹਿਰ ਦੇ ਡੀਏਵੀ ਸਕੂਲ ਵਿੱਚ ਚੌਥੀ ਕਲਾਸ ਦੇ ਵਿਦਿਆਰਥੀਆਂ ਦੇ ਬੈਂਜ਼ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਵਿੱਚ ਬੱਚਿਆਂ ਨੇ ਬਹੁਤ ਸੋਹਣੇ ਢੰਗ ਨਾਲ ਘਰੇਲੂ ਸਮਾਨ ਦਾ ਉਪਯੋਗ ਕਰਕੇ ਆਪਣੀ ਕਲਾ ਨੂੰ ਉਜਾਗਰ ਕੀਤਾ। ਇਸ ਸਬੰਧ ਵਿੱਚ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਨੇ ਬੱਚਿਆਂ ਨੂੰ ਬੈਂਜ਼ ਬਾਰੇ ਦੱਸਿਆ ਅਤੇ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਇਸ ਤਰਾਂ ਦੀਆਂ ਗਤੀਵਿਧੀਆਂ ਸਕੂਲ ਵਿੱਚ ਹੁੰਦੀਆਂ ਹਨ ਤਾਂ ਕਿ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ । ਸਕੂਲ ਦੇ ਪ੍ਰਿੰਸੀਪਲ ਨੇ ਸਕੂਲ ਦੇ ਬੱਚਿਆ ਦੀ ਸ਼ਲਾਘਾ ਵੀ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਤੋਂ ਵੀ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਸਕੂਲ ਦੇ ਪ੍ਰਿੰਸੀਪਲ ਦੁਆਰਾ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਤੇ ਆਰਟ ਐਂਡ ਕਰਾਫਟ ਦੇ ਅਧਿਆਪਕ ਪ੍ਰਭਜੋਤ ਕੌਰ ਵੀ ਸ਼ਾਮਲ ਸਨ।

NO COMMENTS