*ਡੀ.ਏ.ਵੀ. ਮਾਨਸਾ ਦੇ ਖਿਡਾਰੀ ਕਰਨਗੇ ਰਾਸ਼ਟਰੀ ਪੱਧਰ ‘ਤੇ ਪੰਜਾਬ ਦੀ ਨੁਮਾਇੰਦਗੀ*

0
24

ਮਾਨਸਾ 06 ਨਵੰਬਰ,(ਸਾਰਾ ਯਹਾਂ/ਮੁੱਖ ਸੰਪਾਦਕ)  : ਐਸ.ਡੀ.ਕੇ.ਐਲ. ਡੀ.ਏ.ਵੀ. ਪਬਲਿਕ ਸਕੂਲ, ਮਾਨਸਾ ਦੇ ਵਿਦਿਆਰਥੀਆਂ ਨੇ ਡੀ.ਏ.ਵੀ. ਨੇਸ਼ਨਲ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਾਨਸਾ ਸ਼ਹਿਰ ਦਾ ਨਾਮ ਚਮਕਾਇਆ ਹੈ। ਸਕੂਲ ਦੀਆਂ ਟੀਮਾਂ ਨੇ ਕਲੱਸਟਰ ਪੱਧਰ ‘ਤੇ ਸ਼ਾਨਦਾਰ ਖੇਡ ਦਿਖਾਉਂਦਿਆਂ ਰਾਜ ਪੱਧਰ ਦੇ ਮੁਕਾਬਲੇ ਜਿੱਤੇ ਹਨ ਅਤੇ ਹੁਣ ਉਹ ਰਾਸ਼ਟਰੀ ਪੱਧਰ ‘ਤੇ ਪੰਜਾਬ ਦੀ ਨੁਮਾਇੰਦਗੀ ਕਰਨ ਜਾ ਰਹੀਆਂ ਹਨ।

ਸਕੂਲ ਦੀਆਂ ਟੀਮਾਂ ਐਥਲੈਟਿਕਸ, ਖੋ-ਖੋ, ਤਾਇਕਵਾਂਡੋ ਅਤੇ ਯੋਗਾ ਖੇਡਾਂ ਵਿੱਚ ਹਿੱਸਾ ਲੈਣਗੀਆਂ। ਖਿਡਾਰੀਆਂ ਨੇ ਆਪਣੀ ਮਹਿਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਲਗਨ ਨਾਲ ਇਹ ਕਾਮਯਾਬੀ ਹਾਸਲ ਕੀਤੀ ਹੈ।

ਸਕੂਲ ਦੇ ਚੇਅਰਮੈਨ ਸ੍ਰੀ ਰਮੇਸ਼ ਪੂਰੀ ਜੀ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰੀ ਸੂਰਜ ਪ੍ਰਕਾਸ਼ ਗੋਇਲ ਜੀ, ਸ੍ਰੀ ਅਸ਼ੋਕ ਗਰਗ ਜੀ ਅਤੇ ਐਡਵੋਕੇਟ ਆਰ.ਸੀ. ਗੋਇਲ ਜੀ ਨੇ ਖਿਡਾਰੀਆਂ ਨੂੰ ਇਸ ਉਪਲਬਧੀ ਲਈ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

ਮੈਨੇਜਰ ਸ੍ਰੀ ਵਿਵੇਕ ਤਿਵਾਰੀ ਜੀ ਅਤੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਜੀ ਨੇ ਵੀ ਵਿਦਿਆਰਥੀਆਂ, ਮਾਪਿਆਂ ਅਤੇ ਖੇਡ ਵਿਭਾਗ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here