

ਮਾਨਸਾ, 01 ਮਈ (ਸਾਰਾ ਯਹਾ,(ਬਲਜੀਤ ਸ਼ਰਮਾ)): ਜਿ਼ਲ੍ਹਾ ਲੋਕ ਸੰਪਰਕ ਦਫ਼ਤਰ, ਮਾਨਸਾ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ੍ਰੀ ਸੁਰਿੰਦਰ ਸਿੰਘ ਸੇਖੋਂ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ 30 ਅਪ੍ਰੈਲ ਨੂੰ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾਮੁਕਤੀ ਮੌਕੇ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਅਤੇ ਸਮੂਹ ਸਟਾਫ਼ ਮੈਂਬਰਾਂ ਦੁਆਰਾ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਅਮਰੀਕ ਸਿੰਘ ਦੁਆਰਾ ਉਨ੍ਹਾਂ ਨੂੰ ਅਗਲੇਰੀ ਘਰੇਲੂ ਜਿ਼ੰਦਗੀ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਸ੍ਰੀ ਸੁਰਿੰਦਰ ਸਿੰਘ ਦੇ ਕੰਮਕਾਜ ਅਤੇ ਦਫ਼ਤਰ ਪ੍ਰਤੀ ਉਨ੍ਹਾਂ ਦੀ ਭਾਵਨਾ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

ਸਟਾਫ਼ ਮੈਂਬਰ ਸੁਖਵਿੰਦਰ ਸਿੰਘ ਅਤੇ ਵਿਕਾਸ ਸ਼ਰਮਾ ਦੁਆਰਾ ਉਨ੍ਹਾਂ ਦੇ ਸੁਭਾਅ, ਸਖ਼ਸ਼ੀਅਤ ਅਤੇ ਉਨ੍ਹਾਂ ਦੇ ਕੰਮ ਨੂੰ ਸਮਰਪਿਤ ਇਕ ਕਵਿਤਾ ਦਾ ਗਾਇਨ ਕੀਤਾ ਗਿਆ। ਇਸ ਮੌਕੇ ਸੀਨੀਅਰ ਸਹਾਇਕ ਸ੍ਰੀਮਤੀ ਦਵਿੰਦਰ ਕੌਰ, ਸਿ.ਓ. ਸ੍ਰੀ ਗੁਰਪ੍ਰਕਾਸ਼ ਸਿੰਘ, ਹਰਪ੍ਰੀਤ ਕੌਰ, ਹੰਸਰਾਜ, ਹਰਜੀਤ ਸਿੰਘ ਮੌਜੂਦ ਸਨ।






















