ਡੀ.ਸੀ., ਐਸ.ਐਸ.ਪੀ. ਤੇ ਐਸ.ਡੀ.ਐਮ. ਨੇ ਕੀਤੀ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ

0
113

ਮਾਨਸਾ, 23 ਜੂਨ(ਸਾਰਾ ਯਹਾ,ਬਲਜੀਤ ਸ਼ਰਮਾ : ਨਾਭਾ ਜੇਲ੍ਹ ਵਿਚ ਮਾਰੇ ਗਏ ਡੇਰਾ ਪ੍ਰੇਮੀ ਦੇ ਮਾਮਲੇ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਨੇ ਮਾਨਸਾ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨਾਲ ਬੱਚਤ ਭਵਨ ਵਿਖੇ ਇਕ ਮੀਟਿੰਗ ਕੀਤੀ।  ਮੀਟਿੰਗ ਵਿਚ ਐਸ.ਐਸ.ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ ਅਤੇ ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।       ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਵੇਂ ਕਿ ਡੇਰਾ ਪ੍ਰੇਮੀ ਦੀ ਮੌਤ ਦਾ ਇਹ ਮਾਮਲਾ ਸਾਹਮਣੇ ਆਇਆ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨਿੰਦਣਯੋਗ ਹਨ।  ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਰਾਹੀਂ ਜਿੱਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਓਥੇ ਅਸ਼ਾਂਤੀ ਦਾ ਖਤਰਾ ਪੈਦਾ ਹੁੰਦਾ ਹੈ।  ਉਨ੍ਹਾਂ ਵੱਖ ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਅਸ਼ਾਂਤੀ ਫੈਲਾਉਣ ਵਾਲੇ ਗਲਤ ਅਨਸਰਾਂ ਦੀਆਂ ਗੱਲਾਂ ਵਿਚ ਨਾ ਆ ਕੇ ਸਮੁੱਚੇ ਦੇਸ਼ ਪ੍ਰਤੀ ਆਪਣਾ ਫਰਜ਼ ਪਛਾਣਦਿਆਂ ਸ਼ਾਂਤੀ ਬਰਕਰਾਰ ਰੱਖੀ ਜਾਵੇ।       ਐਸ.ਐਸ.ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਹਮੇਸ਼ਾ ਮੁਸਤੈਦ ਹੈ, ਉਨ੍ਹਾਂ ਵੱਲੋਂ 24 ਘੰਟੇ ਚੌਕਸੀ ਵਧਾਉਣ ਲਈ ਗਸ਼ਤ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਜ਼ਿਲ੍ਹੇ ਵਿਚ ਨਾ ਵਾਪਰੇ।  ਉਨ੍ਹਾਂ ਸਮੂਹ ਧਾਰਮਿਕ ਆਗੂਆਂ ਨੂੰ ਸਹਿਯੋਗ ਦੀ ਭਾਵਨਾ ਨਾਲ ਚੱਲਣ ਦੀ ਅਪੀਲ ਕੀਤੀ।

NO COMMENTS