*ਡੇਂਗੂ ਨੂੰ ਫੈਲਣ ਤੋਂ ਰੋਕਣ ਵਿੱਚ ਲੋਕਾਂ ਦੀ ਭਾਗੀਦਾਰੀ ਦੀ ਲੋੜ :ਕੰਵਲਜੀਤ ਸਿੰਘ ਸੰਧੂ*

0
14

ਫਗਵਾੜਾ 18 ਜੂਨ (ਸਾਰਾ ਯਹਾਂ/ਸ਼ਿਵ ਕੌੜਾ) ਸਿਵਲ ਸਰਜਨ ਕਪੂਰਥਲਾ ਡਾ ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਫਗਵਾੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ ਪ੍ਰਮਿੰਦਰ ਕੌਰ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਦੀ ਟੀਮ ਹੈਲਥ ਇੰਸਪੈਕਟਰ ਕੰਵਲਜੀਤ ਸਿੰਘ ਸੰਧੂ ਦੀ ਸੁਚੱਜੀ ਦੇਖਰੇਖ ਹੇਠ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਇਲਾਕਿਆਂ ਚ ਚਲਾਈ ਮੁਹਿੰਮ ਤਹਿਤ ਮੁੱਹਲਾ ਭਗਤਪੁਰਾ ਅਤੇ ਪ੍ਰੀਤ ਨਗਰ ਵਿਖੇ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਨਿਰੀਖਣ ਕੀਤਾ ਹੈਲਥ ਇੰਸਪੈਕਟਰ ਕੰਵਲਜੀਤ ਸਿੰਘ ਸੰਧੂ ਨੇ ਸਮੁੱਚੀ ਸਿਹਤ ਟੀਮ ਸਮੇਤ ਮੁਹੱਲਾ ਭਗਤਪੁਰਾ ਲਖਵਿੰਦਰ ਸਿੰਘ ਮ.ਪ.ਹ.ਵ ਬ੍ਰਿੱਡਿੰਗ ਚੈਕਰ ਮੋਹਿਤ,ਸਤਵੀਰ ਸਿੰਘ ,ਗੁਰਜੀਤ ਸਿੰਘ ਅਤੇ ਮੁਹੱਲਾ ਪ੍ਰੀਤ ਨਗਰ ਮਨਜਿੰਦਰ ਕੁਮਾਰ ਮ.ਪ.ਹ.ਵ ਬ੍ਰਿੱਡਿੰਗ ਚੈਕਰ ਮਨੀ,ਮੋਹਿਤ,ਸੁਨੀਲ ਨਾਲ ਵੱਖ ਵੱਖ ਗਲੀਆਂ ਦਾ ਦੋਰਾ ਕਰ ਡੇਂਗੂ ਫੈਲਾਉਣ ਵਾਲੇ ਵੱਖ-ਵੱਖ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਲਾਰਵਾ ਚੈੱਕ ਕੀਤਾ ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ ਕੰਵਲਜੀਤ ਸਿੰਘ ਸੰਧੂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਡੇਂਗੂ ਇੱਕ ਵਾਇਰਲ ਬਿਮਾਰੀ ਹੈ ਜੋ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਇਹ ਮੱਛਰ ਦਿਨ ਵੇਲੇ ਕਟੱਦਾ ਹੈ ਅਤੇ ਇਹ ਰੁਕੇ ਹੋਏ ਸਾਫ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ ਉਨ੍ਹਾਂ ਨੇ ਆਮ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦੀ ਲੋੜ ਤੇ ਜੋਰ ਦਿੱਤਾ ਜਾਵੇ ਇਸ ਲਈ ਉਹ ਆਪਣੇ ਘਰਾਂ, ਫਰਿੱਜਾਂ ਦੀਆਂ ਟਰੇਆਂ, ਕੂਲਰਾਂ, ਕੰਟੇਨਰਾਂ, ਗਮਲਿਆਂ, ਛੱਤਾਂ ’ਤੇ ਪਏ ਕਬਾੜ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਹਫਤੇ ਸਾਫ਼ ਕਰਕੇ ਸੁਕਾਉਣ ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਦੇ ਪ੍ਰਜਣਨ ਵਿੱਚ ਹੁੰਦੇ ਵਾਧੇ ਨੂੰ ਰੋਕਣ ਦੀ ਸਖ਼ਤ ਲੋੜ ਹੈ ਇਸ ਮੁਹਿੰਮ ਦਾ ਕੇਂਦਰ ਸਬ ਡਵੀਜ਼ਨ ਫਗਵਾੜਾ ਨੂੰ ਮੱਛਰਾਂ ਤੋਂ ਮੁਕਤ ਕਰਨ ‘ਤੇ ਕੇਂਦਰਿਤ ਹੈ ਤਾਂ ਜੋ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ ‘ਤੇ ਕਾਬੂ ਪਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ ਉਨ੍ਹਾਂ ਨੇ ਕਿਹਾ ਕਿ ਜਾਗਰੂਕਤਾ ਹੀ ਇਸ ਬਿਮਾਰੀ ਉਤੇ ਕਾਬੂ ਪਾਉਣ ਦੀ ਕੁੰਜੀ ਹੈ ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਾਥ ਦੇਣ

LEAVE A REPLY

Please enter your comment!
Please enter your name here