ਡੇਰਾਬੱਸੀ ਦੀ ਕੈਮੀਕਲ ਫੈਕਟਰੀ ‘ਚ ਜ਼ਬਰਦਸਤ ਧਮਾਕਾ, 10 ਜ਼ਖਮੀ

0
16

ਚੰਡੀਗੜ੍ਹ: ਅੱਜ ਡੇਰਾਬੱਸੀ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਆਸਮਾਨ ਵਿੱਚ ਧੂੰਆਂ ਹੀ ਧੂੰਆਂ ਫੈਲ ਗਿਆ। ਧਮਾਕੇ ਨਾਲ 10 ਕਾਮੇ ਜ਼ਖਮੀ ਹੋ ਗਏ। ਇਹ ਧਮਾਕਾ ਪੰਜਾਬ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਵਿੱਚ ਹੋਇਆ।

ਸੂਤਰਾਂ ਮੁਤਾਬਕ ਇਹ ਧਮਾਕਾ ਸਾਢੇ ਗਿਆਰਾਂ ਵਜੇ ਮੁਬਾਰਕਪੁਰ-ਰਾਮਗੜ੍ਹ ਰੋਡ ‘ਤੇ ਸਥਿਤ ਫੈਕਟਰੀ ਵਿੱਚ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜਲੇ ਰਿਹਾਇਸ਼ੀ ਇਲਾਕਿਆਂ ਵਿੱਚ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਨੇੜਲੇ ਸ਼ਹਿਰਾਂ ਤੋਂ ਫਾਇਰ ਬ੍ਰਿਗੇਡ ਗੱਡੀਆਂ ਰਾਹਤ ਕਾਰਜਾਂ ਲਈ ਪਹੁੰਚ ਗਈਆਂ ਹਨ।

NO COMMENTS