

ਮਾਨਸਾ 3 ਦਸੰਬਰ (ਬਪਸ): ਕਾਂਗਰਸ ਪਾਰਟੀ ਦੀਆਂ ਯੂਥ ਚੋਣਾਂ ਵਿੱਚ ਸੰਯੋਗਪ੍ਰੀਤ ਸਿੰਘ ਡੈਵੀ ਮਾਨਸਾ ਜੋ ਕਿ ਜਨਰਲ ਸੈਕਟਰੀ ਪੰਜਾਬ ਦੀ ਚੋਣਾਂ ਲੜ ਰਹੇ ਹਨ ।ਇਨ੍ਹਾਂ ਚੋਣਾਂ ਵਿੱਚ ਡੈਵੀ ਮਾਨਸਾ ਨੂੰ ਜ਼ਿਲਾ ਮਾਨਸਾ ਦੇ ਨਾਲ-ਨਾਲ ਪੂਰੇ ਸੂਬੇ ਦੇ ਕਾਂਗਰਸੀ ਨੌਜਵਾਨਾਂ ਅਤੇ ਵਰਕਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਡੈਵੀ ਮਾਨਸਾ ਨੇ ਜ਼ਿਲਾ ਮਾਨਸਾ ਦੇ ਵੱਖ-ਵੱਖ ਪਿੰਡਾਂ ਵਿੱਚ ਆਪਣਾ ਦੌਰਾ ਕਰਕੇ ਨੌਜਵਾਨਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਲਈ ਕਿਹਾ। ਉਨ੍ਹਾਂ ਸ੍ਰੀ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਰਿਵਾਰਵਾਦ ਨੂੰ ਖ਼ਤਮ ਕਰਨ ਲਈ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਸਿਆਸਤ ਵਿੱਚ ਅੱਗੇ ਆਉਣ ਲਈ ਲੋਕਤੰਤਰੀ ਢੰਗ ਲਈ ਚੋਣਾਂ ਕਰਵਾ ਰਹੇ ਹਨ । ਪਹਿਲਾਂ ਰਾਜਨੀਤੀ ਵਿੱਚ ਪਰਿਵਾਰਵਾਦ ਭਾਰੂ ਸੀ ਪਰ ਹੁਣ ਆਮ ਪਰਿਵਾਰਾਂ ਦੇ ਵਿਅਕਤੀਆਂ ਨੂੰ ਚੋਣਾਂ ਵਿੱਚ ਅੱਗੇ ਆਉਣ ਦੇ ਮੌਕੇ ਦਿੱਤੇ ਜਾ ਰਹੇ ਹਨ ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਕਾਂਗਰਸ ਪਾਰਟੀ ਦਾ ਸੱਚਾ ਸਿਪਾਹੀ ਰਿਹਾ ਹਾਂ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਸਿਰਤੋੜ ਯਤਨ ਕਰਾਂਗਾ। ਮੇਰੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਹੋਇਆ ਨੌਜਵਾਨਾਂ ਵੱਲੋਂ ਭਰਾਵਾਂ ਹੁੰਗਾਰਾ ਤੇ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਸੂਬੇ ਦੇ ਸਮੂਹ ਨੌਜਵਾਨ ਕਾਂਗਰਸੀ ਵੋਟਰਾਂ ਨੂੰ ਅਪੀਲ ਕੀਤੀ ਕਿ ਉਸ ਨੂੰ ਆਉਣ ਵਾਲੀਆਂ ਜੂਸ ਚੋਣਾਂ ਦੇ ਵਿੱਚ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰੋ ਤਾਂ ਕਿ ਕਾਂਗਰਸ ਪਾਰਟੀ ਨੂੰ ਸੂਬੇ ਵਿੱਚ ਹੋਰ ਮਜ਼ਬੂਤ ਕੀਤਾ ਜਾ ਸਕੇ।























