*ਤਿਉਹਾਰਾਂ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ‘ਚ ਵਹੀਕਲਾਂ ਦੀ ਚੈਕਿੰਗ*

0
13

ਮਾਨਸਾ, 29 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿ਼ਲ੍ਹਾ ਸਿਹਤ ਅਫ਼ਸਰ ਡਾ.ਰਣਜੀਤ ਸਿੰਘ ਰਾਏ ਦੀ ਅਗਵਾਹੀ ਹੇਠ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਵਿਚ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਅਤੇ ਨਾਲ ਹੀ ਬਰੇਟਾ ਅਤੇ ਬੁਢਲਾਡਾ ਵਿਚੇ ਖ਼ਰਾਕ ਪਦਾਰਥਾਂ ਦੀ ਸੈਂਪਲਿੰਗ ਵੀ ਕੀਤੀ ਗਈ।
ਜਿ਼ਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਚੈਕਿੰਗ ਦੋਰਾਨ ਗੁੜ, ਦੁੱਧ, ਦੇਸੀ ਘਿਉ, ਪਨੀਰ ਆਕਿ ਦੇ ਸੈਂਪਲ ਲੈ ਕੇ ਫੂਡ ਲੈਬੋਰੇਟਰੀ ਖਰੜ ਵਿਖੇ ਭੇਜੇ ਗਏ ਹਨ। ਦੁਕਾਨਦਾਰਾ ਨੂੰ ਖਾਣ—ਪੀਣ ਵਾਲੀਆਂ ਵਸਤਾਂ ਦੀ ਸਾਫ—ਸਫਾਈ, ਅਦਾਰਿਆਂ ਦੇ ਲਾਇਸੰਸ/ਰਜਿਸਟ੍ਰੇਸ਼ਨ ਸਬੰਧੀ, ਆਦਰਿਆਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ ਹਦਾਇਤ ਜਾਰੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਮੁੰਹਿਮ ਆਉਣ ਵਾਲੇ ਦਿਨਾਂ ਦੌਰਾਨ ਲਗਾਤਾਰ ਜਾਰੀ ਰਹੇਗੀ।

LEAVE A REPLY

Please enter your comment!
Please enter your name here