

ਸਰਦੂਲਗੜ੍ਹ, 13 ਜੂਨ (ਬਲਜੀਤ ਪਾਲ )- ਡੀਜ਼ਲ ਅਤੇ ਪੈਟਰੋਲ ਦੀਆਂ ਨਿੱਤ ਅਸਮਾਨ ਨੂੰ ਛੂਹ ਰਹੀਆਂ ਕੀਮਤਾਂ ਖ਼ਿਲਾਫ਼ ਸੀ.ਪੀ.ਆਈ ਵਲੋਂ ਪਿੰਡ ਚਹਿਲਾਂਵਾਲਾ ਵਿਖੇ ਨਛੱਤਰ ਸਿੰਘ ਅਤੇ ਚਰਨਜੀਤ ਕੌਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਬੋਲਦਿਆਂ ਸੀਪੀਆਈ ਦੇ ਜ਼ਿਲਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਨਿੱਤ ਵਧਦੀਆਂ ਕੀਮਤਾਂ ਨੇ ਮਜ਼ਦੂਰ, ਕਿਸਾਨ ਅਤੇ ਹਰ ਆਮ ਵਰਗ ਦਾ ਜਿਉਣਾ ਮੁਸ਼ਕਿਲ ਕਰ ਦਿੱਤਾ ਹੈ। ਕੇਂਦਰ ਵਿਚਲੀ ਮੋਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਤੋਂ ਬਾਹਰ ਰੱਖ ਕੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਤੇਲ ਕੰਪਨੀਆਂ ਨੂੰ ਲੋਕਾਂ ਨੂੰ ਲੁੱਟਣ ਦੀ ਖੁੱਲ੍ਹੀ ਛੋਟ ਦਿੱਤੀ ਹੈ। ਇਸ ਸਮੇਂ ਕੌਮਾਂਤਰੀ ਮੰਡੀ ਵਿਚ ਕੱਚੇ ਤੇਲ ਦੀਆਂ ਨਿੱਤ ਘਟ ਰਹੀਆਂ ਹਨ, ਜਦੋਂ ਕਿ ਭਾਰਤ ਵਿਚ ਤੇਲ ਦੀਆਂ ਕੀਮਤਾਂ ਰੋਜ਼ਾਨਾ ਵੱਧ ਰਹੀਆਂ ਹਨ, ਜਿਸ ਨਾਲ ਹਰ ਵਰਗ ਮਹਿੰਗਾਈ ਦੀ ਮਾਰ ਹੇਠਾਂ ਆ ਚੁੱਕਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਇਨ੍ਹਾਂ ਤੇਲ ਦੀਆਂ ਕੀਮਤਾਂ ਨੂੰ ਜੀਐੱਸਟੀ ਹੇਠ ਲਿਆ ਕੇ ਲੋਕਾਂ ਨੂੰ ਪੈ ਰਹੀ ਮਾਰ ਤੋਂ ਰਾਹਤ ਦਿਵਾਈ ਜਾਵੇ। ਇਸ ਮੌਕੇ ਦਰਸ਼ਨ ਪੰਧੇਰ, ਜਗਸੀਰ ਕੁਸਲਾ, ਕਰਮਜੀਤ ਕੌਰ, ਹਰਜਿੰਦਰ ਕੌਰ, ਗੁਰਤੇਜ ਸਿੰਘ ਅਤੇ ਪਿੰਡ ਨਿਵਾਸੀ ਸ਼ਾਮਿਲ ਸਨ।
EDITED BY : SARA YAHA | | Last Updated :13 June2018






















