ਤੇਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਖਿਲਾਫ ਕਾਂਗਰਸੀਆਂ ਨੇ ਕੀਤਾ ਰੋਸ ਮੁਜ਼ਾਹਰਾ

0
4

ਬੁਢਲਾਡਾ : ਦੇਸ਼ ਅੰਦਰ ਡੀਜ਼ਲ ਅਤੇ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜ਼ਿਲੇ ਪੱਧਰ ਤੇ ਕਾਂਗਰਸ ਪਾਰਟੀ ਵੱਲੋਂ ਰੋਸ ਮੁਜਾਹਰੇ ਕੀਤੇ ਗਏ, ਉਥੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ 1 ਪੈਸੇ ਪ੍ਰਤੀ ਲੀਟਰ ਪੈਟਰੋਲ ਡੀਜ਼ਲ ਸਸਤਾ ਕਰਨ ਲਈ ਜਨਤਾ ਨਾਲ ਕੀਤੇ ਗਏ ਕੌਝੇ ਮਜ਼ਾਕ ਦੀ ਨਿੰਦਿਆਂ ਕੀਤੀ ਗਈ। ਇਸ ਮੌਕੇ ਬੋਲਦਿਆਂ ਹਲਕਾ ਮਾਨਸਾ ਦੀ ਕੈਪਟਨ ਡਾ. ਮਨੋਜ ਬਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਚਾਰ ਸਾਲ ਦੇ ਰਾਜ ਦੌਰਾਨ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਹਰ ਫਰੰਟ ਤੇ ਲੋਕਾਂ ਨੂੰ ਦਬਾਇਆ ਜਾ ਰਿਹਾ ਹੈ ਤੇ ਲੋਕ ਅੱਜ ਦੋ ਵਕਤ ਦੀ ਰੋਟੀ ਤੋਂ ਵੀ ਮਹੁਤਾਜ ਹੁੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਨੂੰ ਜੀ. ਐੱਸ. ਟੀ. ਤੇ ਨੋਟਬੰਦੀ ਕਾਰਨ ਜਿਥੇ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪਿਆ, ਉਥੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਕੇਂਦਰ ਸਰਕਾਰ ਦੀ ਨਲਾਇਕੀ ਦੱਸਦਿਆਂ ਤੇਲ ਰੇਟਾਂ ‘ਚ ਕੀਤੇ ਭਾਰੀ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਿੰਦੁਸਤਾਨ ਦੀ ਸਿਆਸਤ ‘ਚ ਕੱਚੇ ਤੇਲ ਦੇ ਰੇਟ ਘੱਟ ਹੋਣ ਦੇ ਬਾਵਜੂਦ ਤੇਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਜਾ ਰਿਹਾ ਹੈ ਤੇ ਪਿਛਲੇ 16 ਦਿਨਾ ‘ਚ ਪੈਟਰੋਲ ਦੀ ਕੀਮਤ 3.81 ਪੈਸੇ ਵਧਾਈ ਗਈ ਹੈ। ਇਸ ਮੌਕੇ ਬੋਲਦਿਆਂ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਵਿਕਰਮਜੀਤ ਸਿੰਘ ਮੋਫਰ ਨੇ ਕੇਂਦਰ ਸਰਕਾਰ ਦੀ ਮਹਿੰਗਾਈ ਦੇ ਮੁੱਦੇ ‘ਤੇ ਨਿੰਦੀਆ ਕੀਤੀ। ਜ਼ਿਲਾ ਪੱਧਰੀ ਧਰਨੇ ਤੋਂ ਬਾਅਦ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ‘ਚ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਰਣਜੀਤ ਕੌਰ ਭੱਟੀ, ਬਲਵਿੰਦਰ ਨਾਰੰਗ, ਬਲਾਕ ਪ੍ਰਧਾਨ ਤੀਰਥ ਸਿੰਘ ਸਵੀਟੀ ਆਦਿ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ।

LEAVE A REPLY

Please enter your comment!
Please enter your name here