ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਨੇ ਲਗਾਏ ਪੌਦੇ

0
3

ਮਾਨਸਾ, 05 ਜੂਨ (ਬਲਜੀਤ ਸ਼ਰਮਾ ) : ਪੰਜਾਬ ਸਰਕਾਰ ਦੀ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿੱਚ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸਦੀ ਵਧੀਆ ਢੰਗ ਨਾਲ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰਿਆਲੀ ਨਾਲ ਭਰਪੂਰ ਵਾਤਾਵਰਨ ਮਨੁੱਖ ਨੂੰ ਇੱਕ ਸਵੱਸਥ ਜੀਵਨ ਪ੍ਰਦਾਨ ਕਰਦਾ ਹੈ।
ਵਿਸ਼ਵ ਵਾਤਾਵਰਨ ਦਿਵਸ ਮੌਕੇ ਅੱਜ ਮਾਨਸਾ ਸਾਈਕਲ ਗਰੁੱਪ ਵੱਲੋਂ ਇੱਕ ਜਾਗਰੂਕਤਾ ਸਾਈਕਲ ਰੈਲੀ ਦਾ ਵੀ ਆਯੋਜਨ ਕੀਤਾ ਗਿਆ, ਜਿਸਨੂੰ ਐਸ.ਐਸ.ਪੀ. ਮਾਨਸਾ ਸ਼੍ਰੀ ਪਰਮਬੀਰ ਸਿੰਘ ਪਰਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਲੋਕਾਂ ਨੂੰ ਸਾਈਕਲਿੰਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਈਕਲ ਚਲਾਉਣ ਨਾਲ ਜਿੱਥੇ ਵਿਅਕਤੀ ਸਰੀਰਕ ਤੌਰ ‘ਤੇ ਤੰਦਰੁਸਤ ਰਹਿੰਦਾ ਹੈ, ਉਥੇ ਹੀ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਉਂਦਾ ਹੈ।
ਇਸ ਰੈਲੀ ਦੇ ਪ੍ਰੋਜੈਕਟ ਚੇਅਰਮੈਨ ਸ਼੍ਰੀ ਪ੍ਰਵੀਨ ਸ਼ਰਮਾ ਟੋਨੀ ਅਤੇ ਸ਼੍ਰੀ ਨਰਿੰਦਰ ਗੁਪਤਾ ਨੇ ਦੱਸਿਆ ਕਿ ਵਾਤਾਵਰਨ ਨੂੰ ਬਚਾ ਕੇ ਰੱਖਣ ਦਾ ਸੁਨੇਹਾ ਦਿੰਦੀ ਇਹ ਸਾਈਕਲ ਰੈਲੀ ਸਥਾਨਕ ਬਾਲ ਭਵਨ ਤੋਂ ਸ਼ੁਰੂ ਹੋ ਕੇ ਮਾਨਸਾ ਖੁਰਦ, ਰਮਨ ਸਿਨੇਮਾ ਰੋਡ, ਬੱਸ ਸਟੈਂਡ, ਗਊਸ਼ਾਲਾ ਰੋਡ, ਮਾਈ ਨਿੱਕੋ ਦੇਵੀ ਸਕੂਲ, ਹਸਪਤਾਲ ਰੋਡ, ਡੀ.ਏ.ਵੀ. ਸਕੂਲ ਵਾਲੀ ਗਲੀ, ਭਗਤ ਸਿੰਘ ਚੋਂਕ, ਮੇਨ ਬਜ਼ਾਰ ਵੱਲੋਂ ਜਾ ਕੇ ਗੁਰਦੂਆਰਾ ਚੌਂਕ ਵਿਖੇ ਸਮਾਪਤ ਹੋਈ, ਜਿੱਥੇ ਅਨੰਦ ਜਿਊਲਰਜ਼ ਮਾਨਸਾ ਵੱਲੋਂ ਇਸ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਪੀ. (ਐਚ.) ਡਾ. ਸਚਿਨ ਗੁਪਤਾ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਡੀ.ਐਸ.ਪੀ. ਸ਼੍ਰੀ ਬਹਾਦਰ ਸਿੰਘ ਰਾਓ,  ਸ਼੍ਰੀ ਸੰਜੀਵ ਪਿੰਕਾ, ਡਾ. ਟੀ.ਪੀ.ਐਸ. ਰੇਖੀ, ਡਾ. ਜਨਕ ਰਾਜ ਸਿੰਗਲਾ, ਡਾ. ਵਿਜੇ ਸਿੰਗਲਾ, ਸ਼੍ਰੀ ਬਲਵਿੰਦਰ ਸਿੰਘ ਕਾਕਾ, ਸ਼੍ਰੀ ਗੁਰਤੇਜ਼ ਸਿੰਘ ਜਗਰੀ, ਸ਼੍ਰੀ ਬਿੱਕਰ ਮਘਾਣੀਆਂ, ਸ਼੍ਰੀ ਗੁਰਲਾਭ ਮਾਹਲ, ਡਾ. ਵਰੁਣ ਮਿੱਤਲ, ਸ਼੍ਰੀ ਅਮਨ ਗੁਪਤਾ ਅਤੇ ਸ਼੍ਰੀ ਰਮਨ ਗੁਪਤਾ ਤੋਂ ਇਲਾਵਾ ਬੁਢਲਾਡਾ ਸਾਈਕਲ ਗਰੁੱਪ ਦੇ ਮੈਂਬਰ ਅਤੇ ਹੋਰ ਸਖਸ਼ੀਅਤਾਂ ਮੌਜੂਦ ਸਨ।


EDITED BY : SARA YAHA | | Last Updated :5 June 2018

LEAVE A REPLY

Please enter your comment!
Please enter your name here