

ਮਾਨਸਾ, 25 ਅਗਸਤ (ਬਲਜੀਤ ਸ਼ਰਮਾ ) : ਸਹਾਇਕ ਡਾਇਰੈਕਟਰ ਬਾਗਬਾਨੀ ਸ਼੍ਰੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਪਿੰਡ ਚੱਕ ਅਲੀਸ਼ੇਰ ਬਲਾਕ ਬੁਢਲਾਡਾ ਵਿਖੇ ਫਲਾਂ ਦੀ ਪੌਸ਼ਟਿਕ ਬਗੀਚੀ ਵਿਸ਼ੇ ‘ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਬੁਢਲਾਡਾ ਵੱਲੋਂ ਘਰੇਲੂ ਵਰਤੋਂ ਲਈ ਫਲ ਅਤੇ ਸਬਜੀਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਕੈਂਪ ਦੌਰਾਨ ਬਾਗਬਾਨੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਕੀੜੇਨਾਸ਼ਕ ਦੀ ਵਰਤੋਂ ਘੱਟ ਤੋਂ ਘੱਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕੀੜੇਮਾਰ ਅਤੇ ਉੱਲੀਨਾਸ਼ਕ ਦਵਾਈਆਂ ਦਾ ਛਿੜਕਾਅ ਕਰਨਾ ਚਾਹੀਦਾ ਹੈ ਤਾਂ ਜੋ ਜ਼ਹਿਰ ਰਹਿਤ ਸਬਜੀਆਂ ਪੈਦਾ ਕੀਤੀਆਂ ਜਾਣ ਅਤੇ ਇਨ੍ਹਾਂ ਦਵਾਈਆਂ ਦਾ ਮਨੁੱਖ ਸਰੀਰ ਉੱਪਰ ਬੁਰਾ ਅਸਰ ਨਾ ਹੋਵੇ।
ਇਸ ਉਪਰੰਤ ਉਨ੍ਹਾਂ ਕਿਸਾਨ ਵੀਰਾਂ ਨੂੰ ਢੁੱਕਵਾਂ ਸਮਾਂ ਹੋਣ ਕਰਕੇ ਵੱਧ ਤੋਂ ਵੱਧ ਬੂਟੇ/ਬਾਗ ਲਗਾਉਣ ਲਈ ਕਿਹਾ ਅਤੇ ਉਨ੍ਹਾਂ ਵੱਲੋਂ ਪਿੰਡ ਵਿੱਚ ਬੂਟੇ ਲਗਵਾਏ ਗਏ।
EDITED BY : SARA YAHA | | Last Updated 6:42 Pm 25 august 2018






















