
ਮਾਨਸਾ 16 ਜੂਨ (ਬਲਜੀਤ ਸ਼ਰਮਾ ): ਲੋਕਾਂ ਦੇ ਭਰਵੇਂ ਹੁੰਗਾਰੇ ਨਾਲ ਮਿਸ਼ਨ ਤੰਦਰੁਸਤ ਪੰਜਾਬ ਸਫਲਤਾ ਵੱਲ ਵਧ ਰਿਹਾ ਹੈ। ਆਮ ਲੋਕ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਪਾ ਰਹੇ ਹਨ।ਇਨ੍ਹਾ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਮਾਨਸਾ ਜਿਲ੍ਹੇ ਵਿਚ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੇ ਪਿੰਡਾਂ ਅਤੇ ਸ਼ਹਿਰਾਂ ਵਿਚ ਚੰਗੀ ਸਿਹਤ ਪ੍ਰਤੀ ਸਰਗਰਮੀਆਂ ਕਰਵਾਉਣ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨਾਲ ਵਧ ਤੋਂ ਵੱਧ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ। ਤੰਦਰੁਸਤ ਪੰਜਾਬ ਮਿਸ਼ਨ ਦਾ ਮੁੱਖ ਉਦੇਸ਼ ਲੋਕਾਂ ਨੂੰ ਚੰਗੀ ਸਿਹਤ ਵੱਲ ਪ੍ਰੇਰਿਤ ਕਰਨਾ ਹੈ। ਇਸ ਮਿਸ਼ਨ ਤਹਿਤ ਅੱਜ ਵੱਖ ਵੱਖ ਵਿਭਾਗਾਂ ਵੱਲੋਂ ਜਿਲ੍ਹੇ ਦੇ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਵਿਚ ਕਈ ਪ੍ਰਕਾਰ ਦੀਆਂ ਸਰਗਰਮੀਆਂ ਕੀਤੀਆਂ ਗਈਆਂ ਜਿਸ ਤਹਿਤ ਸਟੇਡੀਅਮ ਕੋਟਲਾ ਕਲਾਂ ਦੀ ਸਫ਼ਾਈ ਕੀਤੀ ਗਈ। ਖਾਰਾ ਪਿੰਡ ਵਿਚ ਯੂਥ ਕਲੱਬ ਦੇ ਮੈਂਬਰਾਂ ਅਤੇ ਨੌਜਵਾਨਾਂ ਵੱਲੋਂ ਸਫਾਈ ਮੁਹਿੰਮ ਵਿੱਢੀ ਗਈ ਅਤੇ ਇਕ ਸਪੋਰਟਸ ਸਟੇਡੀਅਮ ਦੀ ਵੀ ਸਫ਼ਾਈ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਮਾਨਸਾ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਇਕ ਲਗਾਤਾਰ ਚੱਲਣ ਵਾਲਾ ਮਿਸ਼ਨ ਹੈ ਜਿਸ ਦੇ ਤਹਿਤ ਸਵੇਰ ਦੀ ਸੈਰ, ਯੋਗਾ, ਸਾਈਕਲ ਰੈਲੀ ਤੋਂ ਇਲਾਵਾ ਸਾਫ਼ ਸੁਥਰਾ ਵਾਤਾਵਰਨ, ਪੀਣ ਲਈ ਸਾਫ਼ ਪਾਣ, ਮਿਲਾਵਟ ਰਹਿਤ ਖਾਦ ਪਦਾਰਥ ਆਦਿ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਮਾਨਸਾ ਜਿਲ੍ਹੇ ਦੇ ਲੋਕਾਂ ਲਈ ਚੰਗੀ ਸਿਹਤ ਪ੍ਰਦਾਨ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਜਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਸਵਰਨ ਸਿੰਘ ਨੇ ਦੱਸਿਆ ਕਿ ਇਲਾਕੇ ਨੂੰ ਹਰਿਆ ਭਰਿਆ ਬਣਾਉਣ ਲਈ ਅੱਜ ਬੁਢਲਾਡਾ ਡਜੀਵਜ਼ਨ ਵਿਚ 100 ਪੌਦੇ ਵੰਡੇ ਗਏ ਅਤੇ ਲੋਕਾਂ ਨੂੰ ਇਨ੍ਹਾਂ ਦੇ ਪਾਲਣ ਪੋਸ਼ਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਇਸ ਧਰਤੀ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ।
EDITED BY : SARA YAHA | | Last Updated :16 June 2018
EDITED BY : SARA YAHA | | Last Updated :16 June 2018






















