ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣ ਚਲਾਨ : ਡਿਪਟੀ ਕਮਿਸ਼ਨਰ

0
5

ਮਾਨਸਾ, 24 ਮਈ (ਹੀਰਾ ਸਿੰਘ ਮਿੱਤਲ ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ ਅਤੇ ਸਮੇਂ-ਸਮੇਂ ‘ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇ। ਸ਼੍ਰੀ ਧਾਲੀਵਾਲ ਅੱਜ ਸਥਾਨਕ ਬੱਚਤ ਭਵਨ ਵਿਖੇ ਤੰਬਾਕੂ ਕੰਟਰੋਲ ਐਕਟ ਸਬੰਧੀ ਹੋਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਧਾਲੀਵਾਲ ਨੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਹਰੇਕ ਵਿਭਾਗ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਹਰੇਕ ਵਿਭਾਗ ਦੇ ਮੁਖੀ ਆਪਣੇ-ਆਪਣੇ ਏਰੀਆ ਵਿੱਚ ਇਸ ਸਬੰਧੀ ਲੋੜੀਂਦੀ ਕਾਰਵਾਈ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਢੁੱਕਵੀਆਂ ਥਾਵਾਂ ‘ਤੇ ‘ਨੌ ਸਮੋਕਿੰਗ’ ਸਬੰਧੀ ਸਾਈਨ ਬੋਰਡ ਪ੍ਰਦਰਸ਼ਿਤ ਕੀਤੇ ਜਾਣ ਅਤੇ ਜੇਕਰ ਕੋਈ ਉਲੰਘਣਕਰਤਾ ਪਾਇਆ ਜਾਂਦਾ ਹੈ, ਤਾਂ ਉਸਦਾ ਚਲਾਨ ਕੱਟਣਾ ਯਕੀਨੀ ਬਣਾਇਆ ਜਾਵੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਅਨੂਪ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਨੂੰ 31 ਮਈ 2012 ਨੂੰ ਤੰਬਾਕੂ ਸਮੋਕ ਫਰੀ ਘੋਸ਼ਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਸਿਹਤ ਵਿਭਾਗ ਵੱਲੋਂ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2017-18 ਦੌਰਾਨ ਸਿਹਤ ਵਿਭਾਗ ਵੱਲੋਂ ਕੁੱਲ 661 ਉਲੰਘਣਕਰਤਾਵਾਂ ਦੇ ਚਲਾਨ ਕੱਟ ਕੇ 30010/- ਰੁਪਏ ਦੀ ਜ਼ੁਰਮਾਨਾ ਰਾਸ਼ੀ ਵਸੂਲ ਕੀਤੀ ਗਈ ਅਤੇ ਅਪ੍ਰੈਲ 2018 ਮਹੀਨੇ ਦੌਰਾਨ 57 ਉਲੰਘਣਕਰਤਾਵਾਂ ਦੇ ਚਲਾਨ ਕੱਟਕੇ 3490/- ਰੁਪਏ ਦੀ ਜ਼ੁਰਮਾਨ ਰਾਸ਼ੀ ਸਟੇਟ ਤੰਬਾਕੂ ਕੰਟਰੋਲ ਸੈੱਲ ਦੇ ਖਾਤੇ ਵਿੱਚ ਸਿਹਤ ਵਿਭਾਗ ਵੱਲੋਂ ਜਮ੍ਹਾਂ ਕਰਵਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹਰ ਸਾਲ 31 ਮਈ ਨੂੰ ਨੌ ਤੰਬਾਕੂ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ, ਜਿਸ ਤਹਿਤ ਸਿਹਤ ਵਿਭਾਗ ਵੱਲੋਂ 15 ਮਾਰਚ 2018 ਤੋਂ ਯੂਥ ਅਗੇਂਸਟ ਤੰਬਾਕੂ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਸਲੱਮ ਏਰੀਆ ਵਿੱਚ ਰਹਿ ਰਹੇ ਲੋਕਾਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪਹਿਲਾ ਤੰਬਾਕੂ ਫਰੀ ਕੀਤੇ ਜਾ ਚੁੱਕੇ 12 ਪਿੰਡਾਂ ਦੀ ਦੁਬਾਰਾ ਪੜਤਾਲ ਕੀਤੀ ਗਈ ਅਤੇ 4 ਹੋਰ ਪਿੰਡਾਂ (ਮਲਕਪੁਰ ਭੀਮੜਾ, ਉੱਡਤ ਸੈਦੇਵਾਲਾ, ਸੰਦਲੀ ਅਤੇ ਫਰੀਦਕੇ) ਤੰਬਾਕੂ ਮੁਕਤ ਐਲਾਨੇ ਗਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਵਿੱਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਸਕੂਲੀ ਬੱਚਿਆਂ ਨੂੰ ਵੀ ਜਾਗਰੂਕ ਕੀਤਾ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਸਿਵਲ ਸਰਜਨ ਮਾਨਸਾ ਡਾ.ਅਨੂਪ ਕੂਮਾਰ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨੋਹਰ ਲਾਲ, ਜ਼ਿਲ੍ਹਾ ਐਪੀਡੀਮਾਲੋਜਿਸਟ ਸ਼੍ਰੀ ਸੰਤੋਸ਼ ਭਾਰਤੀ, ਸਹਾਇਕ ਮਲੇਰੀਆ ਅਫ਼ਸਰ ਸ਼੍ਰੀ ਦਰਸ਼ਨ ਸਿੰਘ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸ਼੍ਰੀ ਰਾਮ ਕੁਮਾਰ, ਸ਼੍ਰੀ ਅਸ਼ਵਨੀ ਕੁਮਾਰ ਤੇ ਸ਼੍ਰੀ ਸੰਜੀਵ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


EDITED BY : SARA YAHA | | Last Updated : 24 May 2018

LEAVE A REPLY

Please enter your comment!
Please enter your name here