

ਮਾਨਸਾ, 23 ਅਗਸਤ (ਹੀਰਾ ਸਿੰਘ ਮਿੱਤਲ ) : ਸਿਹਤ ਵਿਭਾਗ ਦੀ ਟੀਮ ਵੱਲੋਂ ਮਾਨਸਾ ਸ਼ਹਿਰ ਦੇ ਗਾਂਧੀ ਨਗਰ, ਮੂਸਾ ਰੋਡ, ਬਾਗ ਵਾਲਾ ਗੁਰੂਦੁਆਰਾ ਦੇ ਨੇੜੇ, ਗਰੀਨ ਵੈਲੀ ਰੋਡ ਆਦਿ ਥਾਵਾਂ ‘ਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਅਤੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ 1200 ਰੁਪਏ ਜੁਰਮਾਨਾ ਰਾਸ਼ੀ ਵਸੂਲ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੰਬਾਕੂ ਕੰਟਰੋਲ ਐਕਟ ਅਤੇ ਫੂਡ ਸੇਫਟੀ ਐਕਟ ਨੂੰ ਸਹੀ ਰੂਪ ਵਿੱਚ ਲਾਗੂ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਮੁਹਿੰਮ ਜਾਰੀ ਹੈ ਅਤੇ ਜ਼ਿਲ੍ਹੇ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਰੁੱਪ ਮੀਟਿੰਗਾਂ ਕਰਕੇ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਹੈਲਥ ਸੁਪਰਵਾਈਜ਼ਰ ਸ਼੍ਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਕੋਈ ਵੀ ਦੁਕਾਨਦਾਰ ਜੋ ਖਾਣ ਵਾਲੇ ਪਦਾਰਥਾਂ ਦਾ ਕਾਰੋਬਾਰ ਕਰਦਾ ਹੈ ਉਹ ਫੂਡ ਸੇਫਟੀ ਐਕਟ 2006 ਅਨੁਸਾਰ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ। ਉਨ੍ਹਾਂ ਦੱਸਿਆ ਕਿ ਇਸ ਐਕਟ ਦੀ ਉਲੰਘਣਾ ਕਰਨਾ ਕਾਨੂੰਨੀ ਜੁਰਮ ਹੈ।
EDITED BY : SARA YAHA | | Last Updated :7:15 pm 23 august 2018






















