ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾਂ ਕਰਨ ਵਾਲਿਆਂ ਦੇ ਕੱਟੇ ਚਲਾਨ

0
3

ਮਾਨਸਾ, 21 ਮਈ ( ਹੀਰਾ ਸਿੰਘ ਮਿੱਤਲ ) : ਸਿਵਲ ਸਰਜਨ ਮਾਨਸਾ ਡਾ. ਅਨੂਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਵਿਸ਼ਵ ਨੋ ਤੰਬਾਕੂ ਦਿਵਸ 31 ਮਈ 2018 ਦੇ ਸਬੰਧ ਵਿੱਚ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇੰਨ੍ਹਾਂ ਗਤੀਵਿਧੀਆਂ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮਾਨਸਾ ਅਤੇ ਭੀਖੀ ਵਿਖੇ ਤੰਬਾਕੂ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਕਟ 2006 ਦੀ ਉਲੰਘਣਾ ਕਰਨ ਵਾਲੇ 12 ਵਿਅਕਤੀਆਂ ਨੂੰ ਮੌਕੇ ‘ਤੇ ਹੀ 1800/- ਰੁਪਏ ਦਾ ਜ਼ੁਰਮਾਨਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨੋਹਰ ਲਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਰੋਕਣ ਲਈ ਬਣਾਏ ਗਏ ਤੰਬਾਕੂ ਕੰਟਰੋਲ ਐਕਟ ਤਹਿਤ ਜਿਥੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ਦੀ ਮਨਾਹੀ ਹੈ, ਉਥੇ ਹੀ ਜਨਤਕ ਥਾਵਾਂ ਜਿਵੇਂ ਕਿ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਸਕੂਲਾਂ, ਕਾਲਜਾਂ ਦੇ ਨਜ਼ਦੀਕ ਤੰਬਾਕੂਯੁਕਤ ਪਦਾਰਥਾਂ ਦਾ ਸੇਵਨ ਕਰਨ ‘ਤੇ ਵੀ ਸਖ਼ਤ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਜਿੱਥੇ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ, ਉਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ ਜਾਂਦਾ ਹੈ।
ਡਿਪਟੀ ਮਾਸ ਮੀਡੀਆ ਅਫ਼ਸਰ ਸ਼੍ਰੀ ਕੁਲਦੀਪ ਸਿੰਘ ਅਤੇ ਅਸ਼ਵਨੀ ਕੁਮਾਰ ਨੇ ਅੱਜ ਮਾਨਸਾ ਅਤੇ ਭੀਖੀ ਵਿਖੇ ਲੋਕਾਂ ਨੂੰ ਤੰਬਾਕੂ ਕੰਟਰੋਲ ਐਕਟ ਅਤੇ ਫੂਡ ਸੇਫਟੀ ਐਕਟ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਤੰਬਾਕੂ ਪਦਾਰਥਾਂ ਦੇ ਬਹੁਤ ਮਾੜੇ ਪ੍ਰਭਾਵ ਹਨ, ਇਹਨਾਂ ਪਦਾਰਥਾਂ ਦਾ ਸੇਵਨ ਕਰਨ ਨਾਲ ਵਿਅਕਤੀ ਨੂੰ ਮੂੰਹ, ਗਲੇ ਅਤੇ ਫੇਫੜਿਆਂ ਦਾ ਕੈਂਸਰ ਹੋ ਜਾਂਦਾ ਹੈ। ਇਸਤੋਂ ਇਲਾਵਾ ਟੀ.ਬੀ, ਸਾਂਹ ਰੋਗ ਅਤੇ ਬਲੱਡ ਪ੍ਰੈਸ਼ਰ ਵਰਗੇ ਰੋਗ ਵੀ ਹੋ ਜਾਂਦੇ ਹਨ ਅਤੇ ਪੀਤੀ ਜਾਣ ਵਾਲੀ ਹਰ ਸਿਗਰੇਟ ਵਿਅਕਤੀ ਦੀ ਜਿੰਦਗੀ ਦੇ ਪੰਜ ਮਿੰਟ ਘਟਾ ਦਿੰਦੀ ਹੈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨਾਲ ਸ਼੍ਰੀ ਸੰਜੀਵ ਕੁਮਾਰ ਵੀ ਮੌਜੂਦ ਸਨ।


EDITED BY : SARA YAHA | | Last Updated : 20 May 2018

LEAVE A REPLY

Please enter your comment!
Please enter your name here