ਤੰਬਾਕੂ ਦਾ ਸੇਵਨ ਰੋਕਣ ਵਿੱਚ ਹਰੇਕ ਵਿਅਕਤੀ ਦੇ ਸਹਿਯੋਗ ਦੀ ਲੋੜ : ਡਿਪਟੀ ਕਮਿਸ਼ਨਰ

0
44

ਮਾਨਸਾ, 15 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ) : ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਹੇਠ ਸਥਾਨਕ ਹੋਟਲ ਰੋਮਾਂਜ਼ਾ ਵਿਖੇ ਇੱਕ ਰੋਜ਼ਾ ਤੰਬਾਕੂ ਰੋਕੋ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਰਕਸ਼ਾਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਤੰਬਾਕੂ ਦੀ ਵਰਤੋਂ ਰੋਕਣ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ।
    ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਹਰੇਕ ਵਿਅਕਤੀ ਨੂੰ ਆਪਣਾ ਸਹਿਯੋਗ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਆਸ-ਪਾਸ ਜੇਕਰ ਕੋਈ ਵਿਅਕਤੀ ਤੰਬਾਕੂ ਦੀ ਵਰਤੋਂ ਕਰਦਾ ਹੈ, ਤਾਂ ਉਸਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਕੇ ਇਸ ਦਾ ਸੇਵਨ ਛੱਡਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
    ਸੈਮੀਨਾਰ ਦੌਰਾਨ ਸਿਵਲ ਜੱਜ ਸੀਨੀਅਰ ਡਵੀਜ਼ਨ ਸ਼੍ਰੀ ਅਸ਼ੋਕ ਚੌਹਾਨ ਨੇ ਕੋਟਪਾ ਐਕਟ ਅਧੀਨ ਕੀਤੇ ਜਾਣ ਵਾਲੇ ਚਲਾਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜੈਨਰੇਸ਼ਨ ਸੇਵੀਅਰ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਸ਼੍ਰੀ ਰਮਨ ਸ਼ਰਮਾਂ ਨੇ ਵੀ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਬਾਰੇ ਚਾਨਣਾ ਪਾਇਆ ਅਤੇ ਇਸ ਸਬੰਧੀ ਬਣੇ ਐਕਟਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ।
    ਵਰਕਸ਼ਾਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਪੀ. (ਐਚ) ਸ਼੍ਰੀ ਮੇਜਰ ਸਿੰਘ, ਐਸ.ਡੀ.ਐਮ. ਮਾਨਸਾ ਸ਼੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿਹਤ ਵਿਭਾਗ ਦਾ ਸਮੂਹ ਸਟਾਫ਼ ਮੌਜੂਦ ਸਨ। 

LEAVE A REPLY

Please enter your comment!
Please enter your name here