ਥਰਮਲ ਪਾਵਰ ਪਲਾਂਟ ਬਣਾਂਵਾਲੀ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਵਰਲਡ ਨੋ ਤੰਬਾਕੂ ਡੇਅ

0
5

ਮਾਨਸਾ, 31 ਮਈ (ਹੀਰਾ ਸਿੰਘ ਮਿੱਤਲ) : ਥਰਮਲ ਪਾਵਰ ਪਲਾਂਟ ਬਣਾਂਵਾਲੀ ਵਿਖੇ ਜ਼ਿਲ੍ਹਾ ਪੱਧਰ ਦਾ ‘ਵਰਲਡ ਨੋ ਤੰਬਾਕੂ ਡੇਅ’ ਮਨਾਇਆ ਗਿਆ, ਜਿਸ ਵਿੱਚ ਸਿਵਲ ਸਰਜਨ ਮਾਨਸਾ ਡਾ. ਅਨੂਪ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌੋਕੇ ਸਿਵਲ ਸਰਜਨ ਨੇ ਕਿਹਾ ਕਿ ਹਰ ਸਾਲ 20 ਲੱਖ ਬੱਚੇ ਆਪਣੇ ਮਾਪਿਆਂ ਤੋਂ ਚੋਰੀ ਇਸ ਮਾੜੀ ਅਲਾਮਤ ਦਾ ਸੇਵਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਲੜਕੀਆਂ ਵੱਲੋਂ ਵੀ ਇਸ ਦਾ ਸੇਵਨ ਕੀਤਾ ਜਾਂਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਦਾ ਸੇਵਨ ਕਰਨ ਨਾਲ ਇਹ ਸਿਗਰਨਨੋਸ਼ੀ ਕਰਨ ਵਾਲੇ ਵਿਅਕਤੀ ਨੂੰ ਤਾਂ ਬਿਮਾਰ ਕਰਦਾ ਹੀ ਹੈ ਪਰ ਇਸ ਨਾਲ ਉਹ ਬੰਦੇ ਵੀ ਪ੍ਰਭਾਵਿਤ ਹੁੰਦੇ ਹਨ, ਜਿਨ੍ਹਾਂ ਤੱਕ ਇਸ ਦਾ ਧੂੰਆਂ ਪਹੁੰਚਦਾ ਹੈ। ਉਨ੍ਹਾਂ ਦੱਸਿਆ ਕਿ ਵਰਲਡ ਹੈਲਥ ਆਰਗੇਨਾਈਜੇਸ਼ਨ ਦੀ ਰਿਪੋਰਟ ਅਨੁਸਾਰ ਕੈਸ਼ਰ ਦੇ ਕੁੱਲ ਕੇਸ਼ਾਂ ਵਿੱਚੋਂ 40 ਫੀਸਦੀ ਕੇਸ ਤੰਬਾਕੂ ਦਾ ਸੇਵਨ ਕਰਨ ਨਾਲ ਹੁੰਦੇ ਹਨ ਅਤੇ ਇਸ ਵਿੱਚੋਂ 90 ਪ੍ਰਤੀਸ਼ਤ ਮੂੰਹ ਦੇ ਕੈਂਸਰ ਗੁਟਖਾ ਅਤੇ ਪਾਨ ਦਾ ਸੇਵਨ ਕਰਨ ਨਾਲ ਹੁੰਦੇ ਹਨ।
ਸੈਮੀਨਾਰ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨੋਹਰ ਲਾਲ ਨੇ ਦੱਸਿਆ ਕਿ ਵਿੱਤੀ ਸਾਲ ਦੌਰਾਨ ਜ਼ਿਲ੍ਹਾ ਮਾਨਸਾ ਵਿਚ ਇਸ ਸਬੰਧੀ 115 ਚਲਾਨ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਫੇਫੜਿਆਂ ਅਤੇ ਦਿਲ ਦੀਆਂ ਕਈ ਖਤਰਨਾਕ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਜਿੱਥੇ ਔਰਤਾਂ ਤੰਬਾਕੂ ਦਾ ਸੇਵਨ ਕਰਦੀਆਂ ਹਨ, ਉਸਦੇ ਜਨਮ ਲੈਣ ਵਾਲੇ ਬੱਚੇ ‘ਤੇ ਬਹੁਤ ਮਾੜਾ ਪ੍ਰਭਾਵ ਪੈਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਤੰਬਾਕੂ ਦੀ ਇਸ ਭੈੜੀ ਆਦਤ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਸਮਾਗਮ ਦੌਰਾਨ ਜ਼ਿਲ੍ਹਾ ਐਪੀਡੀਮਾਲੋਜਿਸਟ ਸ਼੍ਰੀ ਸੰਤੋਸ਼ ਭਾਰਤੀ ਨੇ ਦੱਸਿਆ ਕਿ ਜਨਤਕ ਥਾਵਾਂ ‘ਤੇ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਦੇ ਲਗਾਤਾਰ ਚਲਾਨ ਕੱਟੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ ‘ਤੇ ਤੰਬਾਕੂ ਦਾ ਸੇਵਨ ਰੋਕਣ ਲਈ ਟੋਲ ਫਰੀ ਨੰ. 1800-11-2356 ‘ਤੇ ਜਾਣਕਾਰੀ ਲੈਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਅੱਜ ਦੇ ਸਮਾਗਮ ਤਹਿਤ ਮੌਜੂਦਾ ਵੱਲੋਂ ਪ੍ਰਣ ਕੀਤਾ ਗਿਆ ਕਿ ਅਸੀ ਤੰਬਾਕੂ ਦਾ ਜਿੰਦਗੀ ਭਰ ਇਸਤਮਾਲ ਨਹੀਂ ਕਰਾਂਗੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ, ਸਹਾਇਕ ਯੂਨਿਟ ਅਫ਼ਸਰ ਸ਼੍ਰੀ ਦਰਸ਼ਨ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼੍ਰੀ ਕੁਲਦੀਪ ਸਿੰਘ, ਸ਼੍ਰੀ ਅਸ਼ਵਨੀ ਕੁਮਾਰ, ਸ਼੍ਰੀ ਰਾਮ ਕੁਮਾਰ, ਚੀਫ ਇੰਜੀਨੀਅਰ ਟੀ.ਐਸ.ਪੀ.ਐਲ. ਸ਼੍ਰੀ ਦੇਵ ਬਰਤ ਮਿਸਰਾ ਮੌਜੂਦ ਸਨ।

LEAVE A REPLY

Please enter your comment!
Please enter your name here