ਥਾਣਾ ਮੁਖੀ ਅਜੈ ਕੁਮਾਰ ਨੇ ਨਸ਼ੇ ਦੇ ਖਾਤਮੇ ਲਈ ਲੋਕਾਂ ਨੂੰ ਕੀਤਾ ਲਾਮਬੰਦ

0
53

ਮਾਨਸਾ ੨੨ ਜੁਲਾਈ(ਸਾਰਾ ਯਹਾ,(ਬਲਜੀਤ ਸ਼ਰਮਾ) -ਜਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਸ਼ੇ ਨੂੰ ਠੱਲ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਜੌੜਕੀਆ ਦੇ ਮੁਖੀ ਅਜੈ ਕੁਮਾਰ ਪਰੋਚਾ ਵੱਲੋਂ ਸਮਾਜ ਸੇਵੀ ਕਲੱਬਾਂ ਦੇ ਸਹਿਯੋਗ ਨਾਲ ਪਿੰਡ-ਪਿੰਡ ਜਾਂ ਲੋਕਾਂ ਤੇ ਨੌਜਵਾਨਾਂ ਨੂੰ ਨਸ਼ੇ ਦੀ ਖਾਤਮੇ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਥਾਣਾ ਮੁਖੀ ਅਜੈ ਕੁਮਾਰ ਪਰੋਚਾ ਵੱਲੋਂ ਪਿੰਡ ਭੰਮੇ ਕਲਾਂ ਵਿਖੇ ਅਮਰੀਕ ਸਿੰਘ ਪ੍ਰਧਾਨ ਦਸਮੇਸ਼ ਯੁਵਕ ਭਲਾਈ ਕਲੱਬ ਭੰਮੇ ਕਲਾਂ ਦੇ ਸਹਿਯੋਗ ਨਾਲ ਪਿੰਡ ਦੇ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਲਾਮਬੰਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਨੂੰ ਤਸ਼ਕਰਾ ਨੂੰ ਨੱਥ ਪਾਉਣ ਲਈ ਲੋਕ ਪੁਲਿਸ ਦਾ ਬਿਨ੍ਹਾਂ ਡਰ ਤੋਂ ਸਾਥ ਦੇਣ। ਥਾਣਾ ਮੁਖੀ ਨੇ ਖੇਡ ਗਰਾਂਊਡ ਵਿੱਚ ਪੁੱਜ ਕੇ ਨੌਜ਼ਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਦਿਆ ਅਪੀਲ ਕੀਤੀ ਕਿ ਨੌਜਵਾਨ ਪੁਲਿਸ ਦਾ ਸਹਿਯੋਗ ਕਰਨ। ਇਸ ਮੌਕੇ ਪਿੰਡ ਮੋਹਤਵਰ ਵਿਅਕਤੀ, ਕਲੱਬ ਮੈਂਬਰ ਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।  

LEAVE A REPLY

Please enter your comment!
Please enter your name here