*ਦਾਖ਼ਲਾ ਮੁਹਿੰਮ ਵੈਨ ਨੂੰ ਭਰਭੂਰ ਹੁੰਗਾਰਾ*

0
84

ਬਠਿੰਡਾ 21 ਫਰਵਰੀ  (ਸਾਰਾ ਯਹਾਂ/ਮੁੱਖ ਸੰਪਾਦਕ)

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੈਸ਼ਨ 2025-2026 ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਨਵੇਂ ਦਾਖਲਿਆਂ ਲਈ ਅਤੇ ਸੂਬਾ ਸਰਕਾਰ ਵਲੋਂ ਸਕੂਲਾਂ ਵਿੱਚ ਕੀਤੇ ਕ੍ਰਾਂਤੀਕਾਰੀ ਪਰਿਵਰਤਨ ਨੂੰ ਦਰਸਾਉਂਦੀ ਦਾਖਲਾ ਮੁਹਿੰਮ ਸੰਬੰਧੀ ਵੈਨ ਦੁਜੇ ਦਿਨ ਰਾਮਪੁਰਾ,ਮੌੜ ਮੰਡੀ ਅਤੇ ਤਲਵੰਡੀ ਸਾਬੋ ਬਲਾਕ ਵਿਖੇ ਪਹੁੰਚੀ।

     ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਾਇਮਰੀ ਸਿੱਖਿਆ ਮਨਿੰਦਰ ਕੌਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਮਹਿੰਦਰਪਾਲ ਸਿੰਘ ਅਤੇ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਅਗਵਾਈ ਵਿੱਚ ਇਸ ਦਾਖ਼ਲਾ ਮੁਹਿੰਮ ਵੇਨ ਨੂੰ ਭਰਭੂਰ ਹੁੰਗਾਰਾ ਮਿਲ ਰਿਹਾ ਹੈ।

     ਪ੍ਰਿੰਸੀਪਲ ਸੁਨੀਲ ਕੁਮਾਰ ਨੇ ਦੱਸਿਆ ਕਿ ਹੁਣ ਸਰਕਾਰੀ ਸਕੂਲ ਅਧੁਨਿਕ ਸਹੂਲਤਾਂ ਨਾਲ ਲੈਸ ਹੋ ਚੁੱਕੇ ਹਨ। 

     ਇਸ ਮੌਕੇਂ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ ਅਤੇ ਅਧਿਆਪਕ ਹਾਜਰ ਸਨ।

NO COMMENTS