*ਦਾਤੇਵਾਸ ਦੇ ਅੱਧੀ ਦਰਜਨ ਖੇਤਾਂ ਚ ਮੋਟਰਾਂ ਦੀਆਂ ਤਾਰਾਂ ਚੋਰੀ*

0
89

ਬੁਢਲਾਡਾ  (ਸਾਰਾ ਯਹਾਂ/ਮੇਹਤਾ  ਅਮਨ) : ਨੇੜਲੇ ਪਿੰਡ ਦਾਤੇਵਾਸ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਅੱਧੀ ਦਰਜਨ ਤੋਂ ਵੱਧ ਮੋਟਰਾਂ ਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦਾਤੇਵਾਸ ਦੇ ਸਰਪੰਚ ਸੁਖਨੈਬ ਸਿੰਘ ਨੇ ਦੱਸਿਆ ਕਿ ਪਿੰਡ ਦੇ ਕਿਸਾਨ ਗੁਰਤੇਜ ਸਿੰਘ, ਅਸ਼ੋਕ ਸਿੰਘ, ਸੁਖਜੀਤ ਸਿੰਘ, ਅਮ੍ਰਿਤਪਾਲ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ, ਬੂਟਾ ਸਿੰਘ, ਜਗਰੂਪ ਸਿੰਘ ਅਤੇ ਸਰਬਜੀਤ ਸਿੰਘ ਦੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਦੀਆਂ ਤਾਰਾਂ ਕੱਟ ਨੇੜੇ ਹੀ ਇੱਕ ਕੋਠੇ ਦਾ ਤਾਲਾਂ ਤੋੜ ਕੇ ਸਾਮਾਨ ਬਾਹਰ ਸੁੱਟ ਕੇ ਤਾਰਾਂ ਨੂੰ ਅੱਗ ਲਗਾ ਕੇ ਤਾਬਾਂ ਚੋਰੀ ਕਰਕੇ ਲੈ ਗਿਆ। ਜਦੋਂ ਸਵੇਰੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਅੱਗ ਅਤੇ ਸਮਾਨ ਦੀ ਤੋੜ ਦੀ ਫੋੜ ਦੇਖੀ ਤਾਂ ਤੁਰੰਤ ਸਦਰ ਪੁਲਿਸ ਬੁਢਲਾਡਾ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਲਗਭਗ ਹਰੇਕ ਮੋਟਰ ਦਾ 5 ਤੋਂ 7 ਹਜਾਰ Wਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ਼ਰਾਰਤੀ ਅਨਸਰਾਂ ਵੱਲੋਂ ਪਹਿਲਾ ਵੀ ਪਿੰਡ ਅੰਦਰ ਕਈ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਅਜਿਹੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਦਿਆਂ ਪੀੜ੍ਹਤ ਕਿਸਾਨਾਂ ਨੂੰ ਇਨਸਾਫ ਦਵਾਇਆ ਜਾਵੇ।

LEAVE A REPLY

Please enter your comment!
Please enter your name here