

ਭੀਖੀ, 3 ਜੂਨ (ਸਾਰਾ ਯਹਾ )- ਨੇੜਲੇ ਪਿੰਡ ਹੋਡਲਾ ਕਲਾਂ ਵਿਖੇ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਇੱਕ ਲੜਕੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਲੜਕੀ ਦੀ ਮਾਂ ਮੇਲੀ ਪਤਨੀ ਰਘਵੀਰ ਸਿੰਘ ਨੇ ਦੱਸਿਆ ਕਿ ਉਸਦੀ ਲੜਕੀ ਦੀਪਮਾਲਾ ਉਰਫ ਦੀਪੂ (19) ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਰਹਿੰਦੀ ਸੀ ਅਤੇ ਬਹੁਤ ਘੱਟ ਬੋਲਦੀ ਸੀ, ਜਿਸ ਦੇ ਚੱਲਦਿਆਂ ਉਸਨੇ ਆਪਣੇ ਘਰ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਪਿੰਡ ਵਿੱਚ ਨਾਲੀਆਂ ਕੱਢਣ ਦਾ ਕੰਮ ਕਰਦੀ ਹੈ ਅਤੇ ਉਸਦੇ 9 ਬੱਚੇ ਹਨ। ਜਾਂਚ ਅਫਸਰ ਐੱਸ.ਆਈ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
EDITED BY : SARA YAHA | | Last Updated :3 June 2018






















