

ਮਾਨਸਾ 6 ਜਨਵਰੀ (ਬਪਸ):ਸਰਕਾਰੀ ਪ੍ਰਾਇਮਰੀ ਸਕੂਲ ਚੂਹੜੀਆ ਵਿਖੇ ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ ਵੱਲੋਂ ਦਿੱਤੀ ਗਈ ਵਿਸ਼ੇਸ਼ ਗ੍ਰਾਂਟ ਦੁਆਰਾ ਬਣਾਏ ਗਏ ਵਿਸ਼ੇਸ਼ ਸਮਾਰਟ ਕਲਾਸ ਰੂਮ ਦਾ ਉਦਘਾਟਨ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਕੀਤਾ। ਇਸ ਉਦਘਾਟਨੀ ਸਮਾਰੋਹ ਮੌਕੇ ਬੋਲਦਿਆਂ ਦਿਲਰਾਜ ਸਿੰਘ ਭੁੰਦੜ ਨੇ ਕਿਹਾ ਕਿ ਹਲਕੇ ਵਿੱਚ ਸਕੂਲ ਸੁਧਾਰ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਐਮ.ਪੀ. ਕੋਟੇ ਵਿੱਚੋਂ ਵਿਸ਼ੇਸ਼ ਗ੍ਰਾਂਟਾਂ ਦੇ ਕੇ ਸਕੂਲਾਂ ਦੀਆਂ ਨੁਹਾਰਾਂ ਬਦਲ ਲਈ ਉਹ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ। ਇਸ ਮੌਕੇ ਹਾਜ਼ਰ ਪਿੰਡ ਦੇ ਮੋਹਤਵਾਰ ਵਿਅਕਤੀਆਂ ਦਾ ਕਹਿਣਾ ਹੈ ਕਿ ਭੂੰਦੜ ਸ਼ਹਿਬ ਦੇ ਵਿਸ਼ੇਸ਼ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਤੇ ਵਰਤੇ ਗਏ ਪੈਸੇ ਨਾਲ ਜਿੱਥੇ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਉੱਥੇ ਹੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਸਕਾਰਾਤਮਿਕ ਪ੍ਰਭਾਵ ਪਵੇਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਮੇਵਾ ਸਿੰਘ ਬਾਂਦਰ, ਜਸਪਾਲ ਸਿੰਘ ਢਿੱਲੋਂ, ਜਗਜੀਵਨ ਸਿੰਘ ਜਟਾਣਾ, ਜਗਸੀਰ ਸਿੰਘਸ਼ਾਬਕਾ ਸਰਪੰਚ, ਹਾਕਮ ਸਿੰਘ, ਬੂਟਾ ਸਿੰਘ ਮੌੜ ਸਮੂਹ ਸਟਾਫ ਅਤੇ ਵਿਦਿਆਰਥੀ ਆਦਿ ਹਾਜਰ ਸਨ।























