ਮਾਨਸਾ 13 ਫਰਵਰੀ (ਬਪਸ): ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰ ਜਿੱਥੇ ਖ਼ੁਸ਼ੀ ਮਨਾ ਰਹੇ ਹਨ ਉੱਥੇ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ ਇਸ ਜਿੱਤ ਦੀ ਖੁਸ਼ੀ ਵਿੱਚ ਹਲਕਾ ਸਰਦੂਲਗੜ੍ਹ ਤੋਂ ਨੇਮ ਚੰਦ ਚੌਧਰੀ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ ਉਨ੍ਹਾਂ ਫੱਤਾ ਮਾਲੋਕਾ, ਸਾਹਨੇਵਾਲੀ, ਲਾਲਿਅਾਂਵਾਲੀ, ਕਾਹਨੇਵਾਲਾ, ਸਰਦੂਲੇਵਾਲਾ, ਦਸੋੰਦੀਆ, ਭਲਾਈਕੇ, ਪੇਰੋੰ, ਚਹਿਲਾਂਵਾਲਾ ਆਦਿ ਪਿੰਡਾਂ ਵਿੱਚ ਬੋਲਦਿਆਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਤੀਜੀ ਵਾਰ ਸਰਕਾਰ ਬਣਨ ਦੀਆਂ ਵਧਾਈਆਂ ਦਿੱਤੀਆਂ ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨੇ ਦਿੱਲੀ ਵਿੱਚ ਆਪ ਵੱਲੋਂ ਕੀਤੇ ਕੰਮਾਂ ਨੂੰ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਤੀਜੀ ਵਾਰ ਸਰਕਾਰ ਬਣਨ ਤੇ ਜਿੱਥੇ ਪੰਜਾਬ ਦੇ ਵਰਕਰਾਂ ਵਿਚ ਕਾਫ਼ੀ ਖ਼ੁਸ਼ੀ ਪਾਈ ਜਾ ਰਹੀ ਹੈ। ਉੱਥੇ ਸੂਬੇ ਦੇ ਅਕਾਲੀ ਅਤੇ ਕਾਂਗਰਸੀ ਵਰਕਰਾਂ ਵੱਲੋਂ ਵੀ ਦਿੱਲੀ ਜਿੱਤ ਦੀਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਪੈਦਾ ਕਰਨ ਵਾਲੇ ਕਾਂਗਰਸੀਆ ਤੇ ਅਕਾਲੀਆਂ ਲੀਡਰਾਂ ਤੋਂ ਸੂਬੇ ਦੇ ਲੋਕ ਅੱਕ ਚੁੱਕੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਅਤੇ ਤੀਸਰੀ ਵਾਰ ਸਰਕਾਰ ਬਣਨ ਦੀ ਖੁਸ਼ੀ ਵਿੱਚ ਹਲਕੇ ਦੇ ਸਮੂਹ ਵੋਟਰਾਂ ਵੱਲੋਂ ਬਾਬਾ ਅਮਰ ਸਿੰਘ ਕਿਰਤੀ ਗੁਰੂ ਘਰ ਫੱਤਾ ਮਾਲੋਕਾ ਵਿਖੇ 23 ਫਰਵਰੀ ਦਿਨ ਐਤਵਾਰ ਨੂੰ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। ਜਿੱਥੇ ਪਾਰਟੀ ਵਰਕਰ ਆ ਕੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨਗੇ। ਉਨ੍ਹਾਂ ਸਮੂਹ ਆਪ ਵਰਕਰਾਂ ਅਤੇ ਆਮ ਲੋਕਾਂ ਨੂੰ ਇਸ ਮੌਕੇ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਵਰਕਰ ਹਾਜ਼ਰ ਸਨ।