ਦੀਵਾਲੀ, ਗੁਰਪੂਰਬ ਅਤੇ ਨਵੇਂ ਸਾਲ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਿਤ

0
111

ਮਾਨਸਾ, 18 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿਚ 27 ਅਕਤੂਬਰ 2019 ਨੂੰ ਦੀਵਾਲਾ ਵਾਲੀ ਰਾਤ ਪਟਾਖੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 12 ਨਵੰਬਰ 2019 ਨੂੰ ਗੁਰਪੂਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ (ਇਕ ਘੰਟਾ) ਅਤੇ ਕ੍ਰਿਸਮਿਸ, ਨਵਾਂ ਸਾਲ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਨਿਰਧਾਰਿਤ ਕੀਤਾ ਹੈ।
    ਉਨ੍ਹਾਂ ਕਿਹਾ ਕਿ ਦੀਵਾਲਾ ਦਾ ਤਿਉਹਾਰ, ਗੁਰਪੂਰਬ ਅਤੇ ਕ੍ਰਿਸਮਿਸ, ਨਵਾਂ ਸਾਲ ਧੂਮਧਾਮ ਨਾਲ ਮਨਾਉਣ ਲਈ ਆਮ ਤੌਰ ਤੇ ਲੋਕਾਂ ਵੱਲੋਂ ਵਰਤੇ ਜਾਣ ਵਾਲੇ ਪਟਾਖਿਆਂ ਨਾਲ ਸ਼ੋਰ ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਣ ਵੀ ਫੈਲਦਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਕੀਤੇ ਗਏ ਹੁਕਮ ਅਨੁਸਾਰ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ਕਰਨਾ ਲਾਜ਼ਮੀ ਹੈ।
    ਇਹ ਹੁਕਮ 31 ਦਸੰਬਰ 2019 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here