ਦੁਕਾਨਦਾਰਾਂ ਵੱਲੋੰ ਕੀਤੇ ਨਾਜਾਇਜ਼ ਕਬਜੇ ਹਟਾਏ

0
223

ਮਾਨਸਾ, 09 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ): ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਅੱਗੇ ਸਾਮਾਨ ਰੱਖ ਕੇ ਕੀਤੇ ਨਾਜਾਇਜ ਕਬਜੇ ਹਟਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼ ਦੀ ਅਗਵਾਈ ਵਿਚ ਪੁਲਿਸ ਪਾਰਟੀ ਵੱਲੋਂ ਨਾਜਾਇਜ਼ ਕਬਜੇ ਹਟਾਏ ਗਏ ਅਤੇ ਸਾਮਾਨ ਆਪਣੇ ਕਬਜੇ ਵਿਚ ਲੈ ਲਿਆ ਗਿਆ।


      ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਅੱਗੇ ਸਾਮਾਨ ਅਤੇ ਬੋਰਡ ਵਗੈਰਾ ਰੱਖ ਲੈਂਦੇ ਹਨ ਜਿਸ ਕਾਰਨ ਟਰੈਫਿਕ ਵਿਵਸਥਾ ਵਿਚ ਵਿਘਨ ਪੈਦਾ ਹੁੰਦਾ ਹੈ।  ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੁਨਿਆਦੀ ਕਰਵਾ ਕੇ ਪਹਿਲਾਂ ਹੀ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜੇ ਹਟਾਉਣ ਲਈ ਕਿਹਾ ਗਿਆ ਸੀ। ਇਸ ਦੇ ਬਾਵਜੂਦ ਵੀ ਅੱਜ ਜਿੰਨ੍ਹਾਂ ਦੁਕਾਨਦਾਰਾਂ ਨੇ ਨਾਜਾਇਜ਼ ਕਬਜੇ ਕੀਤੇ ਹੋਏ ਸਨ ਉਨ੍ਹਾਂ ਦਾ ਸਾਮਾਨ ਜ਼ਬਤ ਕਰਕੇ ਚਲਾਣ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਜ਼ਬਤ ਕੀਤਾ ਸਾਮਾਨ ਚਲਾਣ ਭੁਗਤਣ ਉਪਰੰਤ ਹੀ ਦੁਕਾਨਦਾਰ ਨੂੰ ਮਿਲੇਗਾ। 


       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿ ਇਹ ਮੁਹਿੰਮ ਅੱਗੇ ਵੀ ਇਸੇ ਤਰਾਂ ਜਾਰੀ ਰਹੇਗੀ ਤਾਂ ਜੋ ਟਰੈਫਿਕ ਵਿਵਸਥਾ ਬਹਾਲ ਰਹੇ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਾਲ ਹੀ ਦੁਕਾਨਦਾਰਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਆਪਣਾ ਸਾਮਾਨ ਦੁ

LEAVE A REPLY

Please enter your comment!
Please enter your name here