*ਦੂਜੇ ਦੌਰ ਦੇ ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਡੀਈਓ ਬਰਨਾਲਾ ਨੇ ਕੀਤੀ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ*

0
10

ਬਰਨਾਲਾ, 11 ਸਤੰਬਰ  (ਸਾਰਾ ਯਹਾਂ/ਮੁੱਖ ਸੰਪਾਦਕ) : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 69ਵੀਆਂ ਗਰਮ ਰੁੱਤ ਪੰਜਾਬ ਰਾਜ ਜਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਦੂਜਾ ਪੜ੍ਹਾਅ ਅੱਜ ਜਿਲ੍ਹੇ ਦੇ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਿਆ ਹੈ।  ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਨੇ ਅੱਜ ਬਾਬਾ ਗਾਂਧਾ ਸਿੰਘ ਸਕੂਲ ਬਰਨਾਲਾ ਵਿਖੇ ਲੜਕੀਆਂ ਦੇ ਬਾਸਕਟਬਾਲ ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਰਾਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕਦਾ ਹੈ। ਉਹਨਾਂ ਨੇ ਖਿਡਾਰੀਆਂ ਨੂੰ ਸੱਚੀ–ਸੁੱਚੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ। ਅੱਜ ਪਹਿਲੇ ਦਿਨ ਕਰਵਾਏ ਗਏ ਲੜਕੀਆਂ ਦੇ ਮੁਕਾਬਲਿਆਂ ਵਿੱਚ ਬਾਸਕਟਬਾਲ ਅੰਡਰ 14 ਸਾਲ ਵਿੱਚ ਬੀਜੀਐਸ ਬਰਨਾਲਾ ਨੇ ਸਸਸਸ ਮੌੜਾਂ, ਬੀਜੀਐਸ ਭਦੌੜ ਨੇ ਸੰਤ ਬਚਨਪੁਰੀ ਸਕੂਲ ਪੱਖੋਕਲਾਂ, ਵਾਈਐਸ ਹੰਡਿਆਇਆ ਨੇ ਸਰਵੋਤਮ ਅਕੈਡਮੀ ਖੁੱਡੀ ਕਲਾਂ ਅਤੇ ਜਿਪਸ ਭਦੌੜ ਨੇ ਬਰਾਡਵੇਅ ਸਕੂਲ ਮਨਾਲ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਅੰਡਰ 17 ਸਾਲ ਵਿੱਚ ਜਿਪਸ ਭਦੌੜ ਨੇ ਬਰਾਡਵੇਅ ਸਕੂਲ ਮਨਾਲ, ਮਾਤਾ ਗੁਜ਼ਰੀ ਸਕੂਲ ਧਨੌਲਾ ਨੇ ਸੰਤ ਲੌਂਗਪੁਰੀ ਸਕੂਲ ਪੱਖੋ ਕਲਾਂ, ਸਰਵੋਤਮ ਅਕੈਡਮੀ ਖੁੱਡੀ ਕਲਾਂ ਨੇ ਵਾਈਐਸ ਹੰਡਿਆਇਆ ਅਤੇ ਬੀਜੀਐਸ ਬਰਨਾਲਾ ਨੇ ਸਸਸਸ ਮੌੜਾਂ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾਈ। ਅੰਡਰ 19 ਸਾਲ ਦੇ ਸੈਮੀਫਾਈਨਲ ਮੁਕਾਬਲੇ ਸੰਤ ਬਾਬਾ ਲੌਗਪੁਰੀ ਸਕੂਲ ਪੱਖੋਕਲਾਂ ਤੇ ਸਸਸਸ ਮੌੜਾਂ ਅਤੇ ਸਸਸਸ ਹੰਡਿਆਇਆ ਤੇ ਬੀਜੀਐਸ ਭਦੌੜ ਵਿਚਕਾਰ ਹੋਣਗੇ। ਇਸ ਮੌਕੇ ਪ੍ਰਿੰਸੀਪਲ ਸੰਦੀਪ ਕੁਮਾਰ ਲੱਠ, ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ, ਰਜਿੰਦਰ ਸਿੰਘ, ਬਾਸਕਟਬਾਲ ਕੋਚ ਉਪਜੀਤ ਸਿੰਘ, ਬਾਸਕਟਬਾਲ ਕੋਚ ਕਰਨੈਲ ਸਿੰਘ, ਹਰਵਿੰਦਰ ਸਿੰਘ, ਤੇਜਿੰਦਰ ਸਿੰਘ, ਰਜਿੰਦਰ ਸਿੰਘ, ਮਲਕੀਤ ਸਿੰਘ ਭੁੱਲਰ, ਸਤਵੀਰ ਸਿੰਘ, ਕੋਚ ਗੁਰਵਿੰਦਰ ਸਿੰਘ, ਹਰਜੀਤ ਸਿੰਘ, ਗੁਰਲਾਲ ਸਿੰਘ, ਇੰਦਰਜੀਤ ਸਿੰਘ, ਲਖਵੀਰ ਸਿੰਘ, ਰਾਜੂ, ਹਰਜੀਤ ਸਿੰਘ ਜੋਗਾ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।

LEAVE A REPLY

Please enter your comment!
Please enter your name here