*ਦੇਸ਼ ਦੀ ਜਨਗਣਨਾ ਨੂੰ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇ-ਡਿਪਟੀ ਕਮਿਸ਼ਨਰ*

0
29

ਮਾਨਸਾ, 22 ਜੁਲਾਈ  (ਸਾਰਾ ਯਹਾਂ/ਮੁੱਖ ਸੰਪਾਦਕ): ਦੇਸ਼ ਦੀ ਜਨਗਣਨਾ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਤੋਂ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਅਤੇ ਜਨਗਣਨਾ ਦਾ ਕਾਰਜ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਇੱਕ ਅਹਿਮ ਮੀਟਿੰਗ ਕੀਤੀ।

            ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਜਨਗਣਨਾ ਦੀ ਮਹੱਤਤਾ ਸਬੰਧੀ ਦੱਸਦਿਆਂ ਕਿਹਾ ਕਿ ਭਾਰਤ ਦੀ ਜਨਗਣਨਾ ਹਰ 10 ਸਾਲ ਬਾਅਦ ਕੀਤੀ ਜਾਂਦੀ ਹੈ ਅਤੇ ਜਨਗਣਨਾ ਦੇ ਅਧਾਰ ‘ਤੇ ਹੀ ਰਾਸ਼ਟਰ, ਰਾਜ ਅਤੇ ਪਿੰਡ ਪੱਧਰ ਦੇ ਆਂਕੜੇ ਸਰਕਾਰ ਤੱਕ ਪਹੁੰਚਦੇ ਹਨ ਜਿੰਨ੍ਹਾਂ ਦੀ ਵਰਤੋਂ ਕਰਕੇ ਹੀ ਸਰਕਾਰਾਂ ਯੋਜਨਾਵਾਂ ਅਤੇ ਨੀਤੀਆਂ ਤਿਆਰ ਕਰਦੀਆਂ ਹਨ।

            ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਜਨਗਣਨਾ ਨੂੰ ਸਫਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਵਿਭਾਗ ਪੂਰੀ ਲਗਨ ਅਤੇ ਤਨਦੇਹੀ ਨਾਲ ਬਿਲਕੁੱਲ ਸਹੀ ਆਂਕੜੇ ਇੱਕਠੇ ਕਰਨ, ਤਾਂ ਜੋ ਇਨ੍ਹਾਂ ਆਂਕੜਿਆਂ ਤੋਂ ਜਨਗਣਨਾ ਦਾ ਸਹੀ ਅਨੁਮਾਨ ਹੋ ਸਕੇ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੋਂ ਇਲਾਵਾ ਵਸੋਂ ਵਾਲੇ ਖੇਤਰਾਂ ‘ਤੇ ਕੰਨਟੋਨਮੈਂਟ ਏਰੀਆ ਵਿੱਚ ਪੈਂਦੇ ਘਰਾਂ ਦੀ ਨੰਬਰਿੰਗ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਜਦੋਂ ਜਨਗਣਨਾ ਸ਼ੁਰੂ ਹੋਵਗੀ ਉਸ ਤੋਂ ਪਹਿਲਾਂ ਸਬੰਧਿਤ ਅਧਿਕਾਰੀਆਂ ਤੇ ਹੋਰ ਸਟਾਫ਼ ਨੂੰ ਮਾਸਟਰ ਟਰੇਨਰਜ਼ ਵੱਲੋਂ ਟਰੇਨਿੰਗ ਦਿੱਤੀ ਜਾਵੇਗੀ ਅਤੇ ਟ੍ਰੇਨਿੰਗ ਦੌਰਾਨ ਉਨ੍ਹਾਂ ਨੂੰ ਮੋਬਾਇਲ ਐਪ ਦੀ ਵਰਤੋਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

            ਇਸ ਮੌਕੇ ਗੁਰਲੀਨ ਕੌਰ ਆਈ.ਏ.ਐਸ. ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ), ਖੋਜ ਅਫ਼ਸਰ ਮਾਨਸਾ ਰਣਜੀਤ ਸਿੰਘ, ਸੈਸ਼ਨ ਜ਼ਿਲ੍ਹਾ ਇੰਚਾਰਜ ਲਵਦੀਪ ਸਿੰਘ, ਨਾਇਬ ਤਹਿਸੀਲਦਾਰ ਸਰਦੂਲਗੜ੍ਹ ਜਸਪਾਲ ਸਿੰਘ, ਕਾਰਜ ਸਾਧਕ ਅਫ਼ਸਰ ਸਿਕੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here