*ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਰੈਲੀ ਦੀ ਤਿਆਰੀ ਲਈ ਮਾਨਸਾ ਕਾਂਗਰਸ ਕਮੇਟੀ ਵੱਲੋਂ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ ਮੀਟਿੰਗ*

0
64

ਮਾਨਸਾ 3 ਮਈ(ਸਾਰਾ ਯਹਾਂ/ਮੁੱਖ ਸੰਪਾਦਕ) : ਕਾਂਗਰਸ ਪਾਰਟੀ ਵੱਲੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਰੈਲੀ ਦੀ ਤਿਆਰੀ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਦੀ ਪ੍ਰਧਾਨਗੀ ਹੇਠ ਤਿਆਰੀ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਜ਼ਿਲ੍ਹਾ ਕੁਆਰਡੀਨੇਟਰ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸ੍ਰੀ ਰਾਹੁਲ ਗਾਂਧੀ ਅਤੇ ਅਤੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਵਿਧਾਨ ਬਚਾਓ ਰੈਲੀ ਤਹਿਤ ਸੰਗਰੂਰ ਵਿਖੇ 18 ਮਈ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਤੋਂ ਬਾਅਦ ਸੂਬੇ ਵਿਚ ਜ਼ਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀਆਂ ਸੰਵਿਧਾਨਿਕ ਸੰਸਥਾਵਾਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਅਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਪਹਿਲਗਾਮ ਵਿਖੇ ਅੱਤਵਾਦੀ ਹਮਲੇ ਵਿਚ ਮਾਰੇ ਗਏ ਪਰਿਵਾਰਾਂ ਨੂੰ ਇਨਸਾਫ ਨਹੀਂ ਦੇ ਸਕੀ ਉਲਟਾ ਬੀ ਜੇ ਪੀ ਟਰੋਲ ਆਰਮੀ ਵੱਲੋਂ ਹਮਲੇ ਵਿਚ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਕਾਰਨ ਦੇਸ਼ ਦੇ ਲੋਕਾਂ ਵਿੱਚ ਮੋਦੀ ਸਰਕਾਰ ਦੇ ਖ਼ਿਲਾਫ਼ ਭਾਰੀ ਗੁੱਸਾ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪਹਿਲਗਾਮ ਹਮਲੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਖੜੀ ਹੈ ਅਤੇ ਉਹਨਾਂ ਨੂੰ ਇਨਸਾਫ ਦਿਵਾਉਣ ਦੀ ਲੜਾਈ ਲੜ ਰਹੀ ਹੈ। ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੂਬਾ ਪੱਧਰੀ ਰੈਲੀ ਲਈ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮਾਨਸਾ ਜ਼ਿਲ੍ਹੇ ਵੱਲੋਂ ਰੈਲੀ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪੱਧਰੀ ਰੈਲੀ ਲਈ ਵੀ ਵੱਡੀ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਬਿਕਰਮ ਸਿੰਘ ਮੋਫ਼ਰ, ਬਲਕੌਰ ਸਿੰਘ ਮੂਸਾ, ਰਣਵੀਰ ਕੌਰ ਮੀਆਂ, ਸੱਤਪਾਲ ਸਿੰਘ ਮੂਲੇਵਾਲਾ, ਗੁਰਪ੍ਰੀਤ ਸਿੰਘ ਵਿੱਕੀ, ਕੁਲਵੰਤ ਰਾਏ ਸਿੰਗਲਾ, ਰਿੰਪੀ ਬਰਾੜ, ਸੁਰੇਸ਼ ਕੁਮਾਰ ਨੰਦਗੜ੍ਹੀਆ, ਮਨਦੀਪ ਸਿੰਘ ਗੋਰਾ, ਸੁਖਦਰਸ਼ਨ ਸਿੰਘ ਖਾਰਾ, ਐਡਵੋਕੇਟ ਬਲਕਰਨ ਸਿੰਘ ਬੱਲੀ, ਤਰਜੀਤ ਸਿੰਘ ਚਹਿਲ, ਅੰਮ੍ਰਿਤਪਾਲ ਸਿੰਘ ਕੂਕਾ, ਬਲਵੰਤ ਸਿੰਘ ਕੋਰਵਾਲਾ, ਨਵੀਨ ਕਾਲਾ ਬੋਹਾ, ਨੇਮ ਚੰਦ ਚੌਧਰੀ, ਚੰਦਰ ਸ਼ੇਖਰ ਨੰਦੀ, ਕਮਲ਼ ਚੂਨੀਆਂ, ਖੇਮ ਸਿੰਘ ਜਟਾਣਾਂ, ਗੁਰਮੇਲ ਸਿੰਘ ਦਲੇਲ ਸਿੰਘ ਵਾਲਾ, ਅੰਮ੍ਰਿਤਪਾਲ ਸਿੰਘ ਗੋਗਾ, ਰਾਮ ਸਿੰਘ ਫਤਿਹਪੁਰ, ਪਵਨ ਕੁਮਾਰ ਐਮ ਸੀ, ਸੰਦੀਪ ਸ਼ਰਮਾ ਐਮ ਸੀ, ਚਮਕੌਰ ਸਿੰਘ ਮੂਸਾ, ਜਗਦੀਪ ਸਿੰਘ, ਹਰਬੰਸ ਸਿੰਘ, ਤੀਰਥ ਸਵੀਟੀ, ਬਲਦੇਵ ਸਿੰਘ ਰੜ, ਬਲਜੀਤ ਸ਼ਰਮਾ, ਸਰਬਜੀਤ ਸਿੰਘ ਮੀਆਂ, ਹਰਵਿੰਦਰ ਭਾਰਦਵਾਜ, ਜਗਰਾਜ ਸਿੰਘ, ਪ੍ਰਸ਼ਾਂਤ ਕੁਮਾਰ, ਸੁਖਦੇਵ ਸਿੰਘ ਉਭਾ, ਸਵਰਨ ਸਿੰਘ ਖੁਡਾਲ, ਪ੍ਰਦੀਪ ਬਿੱਟੂ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here