

ਮਾਨਸਾ, 30 ਜੁਲਾਈ ( ਬਲਜੀਤ ਸ਼ਰਮਾ ): ਸ੍ਰੀ ਮਨਧੀਰ ਸਿੰਘ, ਪੀ.ਪੀ.ਐਸ. ਸੀਨੀਅਰ ਕਪਤਾਨ ਪੁਲੀਸ ਮਾਨਸਾ ਵੱਲੋਂ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲਾ ਮਾਨਸਾ ਪੁਲਿਸ ਵੱਲੋਂ ਭੈੜੇ ਅਨਸਰਾਂ ਵਿਰੁੱਧ ਵਿਸੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਸ੍ਰੀ ਨਰਿੰਦਰਪਾਲ ਸਿੰਘ ਵੜਿੰਗ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮਾਨਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਸਿਮਰਨਜੀਤ ਸਿੰਘ ਉਪ ਕਪਤਾਨ ਪੁਲਿਸ (ਸ:ਡ:) ਮਾਨਸਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਪ੍ਰਿਤਪਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਵਾ ਪੜਤਾਲ ਸ਼ੱਕੀ ਪੁਰਸ਼ਾਂ ਤੇ ਚੈਕਿੰਗ ਸ਼ੱਕੀ ਵਹੀਕਲਾਂ ਦੇ ਸਬੰਧ ਵਿੱਚ ਐਚ.ਐਸ. ਰੋਡ ਬਾਹੱਦ ਪਿੰਡ ਮਾਨਸਾ ਖੁਰਦ ਮੌਜੂਦ ਸੀ। ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਘਰਾਂਗਣਾ ਨੂੰ ਸੱਦੀ ਬਿਨਾਹ ਪਰ ਰੋਕ ਕੇ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਪਾਸੋਂ 790 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਣ ਤੇ ਉਸਨੂੰ ਕਾਬੂ ਕੀਤਾ ਗਿਆ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 75 ਮਿਤੀ 29-07-2018 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ-2 ਮਾਨਸਾ ਦਰਜ ਰਜਿਸਟਰ ਕਰਵਾ ਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਥਾਣਾ ਸਿਟੀ-2 ਮਾਨਸਾ ਦੇ ਹੀ ਸ:ਥ: ਪ੍ਰਦੀਪ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਵਾ ਪੜਤਾਲ ਸ਼ੱਕੀ ਪੁਰਸ਼ਾਂ ਤੇ ਚੈਕਿੰਗ ਸ਼ੱਕੀ ਵਹੀਕਲਾਂ ਦੇ ਸਬੰਧ ਵਿੱਚ ਕੁਲਦੀਪ ਕੁਮਾਰ ਉਰਫ ਕਾਕਾ ਪੁੱਤਰ ਲਛਮਣ ਦਾਸ ਵਾਸੀ ਵਾਰਡ ਨੰਬਰ 8 ਮਾਨਸਾ ਨੂੰ ਸੱਦੀ ਬਿਨਾਹ ਪਰ ਰੋਕ ਕੇ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਪਾਸੋ 100 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਣ ਤੇ ਉਸਨੂੰ ਕਾਬੂ ਕੀਤਾ ਗਿਆ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 74 ਮਿਤੀ 29-07-2018 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ-2 ਮਾਨਸਾ ਦਰਜ ਰਜਿਸਟਰ ਕਰਵਾ ਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਜ਼ਿਲੇ ਵਿਚ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।






















