

ਮਾਨਸਾ, 13 ਜੁਲਾਈ (ਹੀਰਾ ਸਿੰਘ ਮਿੱਤਲ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਬੀਤੇ ਦਿਨੀਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਦਵਾਈਆਂ ਦੀਆਂ ਦੁਕਾਨਾਂ ਤੋਂ ਸਰਿੰਜਾਂ ਖਰੀਦਣ ਅਤੇ ਵੇਚਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਮਾਨਸਾ ਨੇ ਇਸ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਡਰੱਗ ਅਤੇ ਕਾਸਮੈਟਿਕ ਐਕਟ 1940 ਦੇ ਤਹਿਤ ਬਣੇ ਰੂਲ 1945 ਅਨੁਸਾਰ ਪਹਿਲਾਂ ਹੀ ਉਪਬੰਧ ਹੈ। ਇਸ ਲਈ ਸਿਵਲ ਸਰਜਨ ਇਨ੍ਹਾਂ ਦੀ ਇੰਨ੍ਹ-ਬਿੰਨ ਪਾਲਣਾ ਕਰਨ ਦੇ ਪੂਰਨ ਤੌਰ ‘ਤੇ ਪਾਬੰਦ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਦਫ਼ਤਰ ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 (ਐਕਟ ਨੰਬਰ 2 ਆਫ਼ 1974) ਦੀ ਧਾਰਾ 144 ਅਧੀਨ ਇਸ ਮੁੱਦੇ ਸਬੰਧੀ ਜਾਰੀ ਕੀਤਾ ਗਿਆ ਹੁਕਮ ਤੁਰੰਤ ਅਸਰ ਨਾਲ ਵਾਪਿਸ ਲਿਆ ਜਾਂਦਾ ਹੈ।
EDITED BY : SARA YAHA | | Last Updated :8:੨5 pm 13 JULY 2018






















