ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਨੇ ਪੀਤੀ ਜ਼ਹਿਰੀਲੀ ਦਵਾਈ, ਮੌਤ

0
22

ਮਾਨਸਾ (ਬਲਜੀਤ ਸ਼ਰਮਾ) : ਨਗਰ ਕੌਂਸਲ ਬੁਢਲਾਡਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਪ੍ਰਧਾਨ ਹਰਵਿੰਦਰ ਸਿੰਘ ਬੰਟੀ ਵਲੋਂ ਮੰਗਲਵਾਰ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਮੌਕੇ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੁਢਲਾਡਾ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਹਰਵਿੰਦਰ ਸਿੰਘ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਮੰਗਲਵਾਰ ਉਸ ਨੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਉਪਰੰਤ ਉਸ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਸਿਵਲ ਹਸਪਤਾਲ ਵਿਖੇ ਵੱਡੀ ਗਿਣਤੀ ‘ਚ ਡੀ.ਐੱਸ.ਪੀ. ਸਿਮਰਨਜੀਤ ਸਿੰਘ ਲੰਗ ਦੀ ਅਗਵਾਈ ਹੇਠ ਪੁਲਸ ਫੋਰਸ ਪਹੁੰਚੀ।


EDITED BY : SARA YAHA | | Last Updated :6:45 pm 28 august 2018

LEAVE A REPLY

Please enter your comment!
Please enter your name here