

ਸਰਦੂਲਗੜ੍ਹ, ਮਾਨਸਾ, 05 ਦਸੰਬਰ (ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੁਆਰਾ ਚਲਾਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਦੀ ਸਫ਼ਾਈ ਵਿਵਸਥਾ ਦੇ ਮੱਦੇਨਜ਼ਰ ਸਰਦੂਲਗੜ੍ਹ ਵਿਖੇ ਰਾਤ ਸਮੇਂ ਸਫ਼ਾਈ ਕਾਰਜ ਸ਼ੁਰੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਸਾਧਕ ਅਫ਼ਸਰ ਸਰਦੂਲਗੜ੍ਹ ਸ੍ਰੀ ਵਿਸ਼ਾਲਦੀਪ ਬਾਂਸਲ ਨੇ ਦੱਸਿਆ ਕਿ ਰਾਤ ਸਮੇਂ ਟਰੈਫਿਕ ਅਤੇ ਆਵਾਜਾਈ ਬੰਦ ਹੋਣ ਕਾਰਨ ਸਫ਼ਾਈ ਕਾਰਜ ਵਿਚ ਆਸਾਨੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਹਾਲ ਰੱਖਣ ਲਈ ਬੱਸ ਸਟੈਂਡ ਰੋਡ, ਮੇਨ ਬਾਜ਼ਾਰ ਰੋਡ ਅਤੇ ਹੋਰ ਥਾਵਾਂ ਦੀ ਸਫ਼ਾਈ ਕਰਵਾਈ ਗਈ ਹੈ ਅਤੇ ਅੱਗੇ ਵੀ ਇਹ ਕਾਰਜ ਜਾਰੀ ਰਹੇਗਾ ਤਾਂ ਜੋ ਸ਼ਹਿਰ ਨੂੰ ਸਾਫ਼ ਸੁਥਰਾ ਮਹੌਲ ਦਿੱਤਾ ਜਾ ਸਕੇ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਕੂੜਾ ਕਰਕਟ ਅਤੇ ਹੋਰ ਫਾਲਤੂ ਸਾਮਾਨ ਸੜਕਾਂ ਅਤੇ ਗਲੀਆਂ ਵਿਚ ਸੁੱਟਣ ਤੋਂ ਗੁਰੇਜ਼ ਕਰਨ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਵਿਚ ਸਹਾਇਤਾ ਕਰਨ।
EDITED BY : SARA YAHA | | Last Updated :7:12 PM 5 ਦਸੰਬਰ 2018
























