

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਮ ਖ਼ਾਨ ਨੇ ਐਤਵਾਰ ਨੂੰ ਪਹਿਲੀ ਵਾਰ ਨਨਕਾਣਾ ਸਾਹਿਬ ਦੀ ਘਟਨਾ ਬਾਰੇ ਟਵੀਟ ਕੀਤਾ।
ਉਨ੍ਹਾਂ ਲਿਖਿਆ, “ਨਨਕਾਣਾ ਸਾਹਿਬ ਦੀ ਨਿੰਦਣਯੋਗ ਘਟਨਾ ਤੇ ਮੁਸਲਮਾਨਾਂ ਤੇ ਹੋਰ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆਂ ਵਿੱਚ ਵੱਡਾ ਫ਼ਰਕ ਇਹ ਹੈ ਕਿ: ਨਨਕਾਣਾ ਸਾਹਿਬ ਦੀ ਘਟਨਾ ਮੇਰੀ ਫਿਲਾਸਫ਼ੀ ਦੇ ਖ਼ਿਲਾਫ਼ ਹੈ ਤੇ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਸ਼ਹਿ ਮਿਲੇਗੀ ਨਾ ਤਾਂ ਸਰਕਾਰ ਵੱਲੋਂ ਤੇ ਨਾ ਹੀ ਪੁਲਿਸ ਤੇ ਅਦਾਲਤ ਵੱਲੋਂ।”Image Copyright @ImranKhanPTI@IMRANKHANPTI
ਉਨ੍ਹਾਂ ਆਪਣੀ ਗੱਲ ਜਾਰੀ ਰੱਖਦਿਆਂ ਦੂਜੇ ਟਵੀਟ ਵਿੱਚ ਲਿਖਿਆ,”ਜਦਕਿ ਮੋਦੀ ਦੀ ਆਰਐੱਸਐੱਸ ਫਿਲਾਸਫ਼ੀ ਘੱਟ ਗਿਣਤੀਆਂ ਦੇ ਦਮਨ ਦੀ ਹਮਾਇਤ ਕਰਦੀ ਹੈ ਤੇ ਮੁਸਲਮਾਨਾਂ ‘ਤੇ ਕੀਤੇ ਜਾ ਰਹੇ ਹਮਲੇ ਇਸ ਏਜੰਡੇ ਦਾ ਹਿੱਸਾ ਹਨ। ਆਰਐੱਸਐੱਸ ਦੇ ਗੁੰਡੇ ਜਨਤਕ ਤੌਰ ‘ਤੇ ਲੋਕਾਂ ਨੂੰ ਮਾਰ ਰਹੇ ਹਨ। ਮੁਸਲਮਾਨਾਂ ਖ਼ਿਲਾਫ਼ ਹਿੰਸਕ ਭੀੜ ਦੇ ਹਮਲਿਆਂ ਨੂੰ ਨਾ ਸਿਰਫ਼ ਮੋਦੀ ਦੀ ਹਮਾਇਤ ਹੈ ਸਗੋਂ ਭਾਰਤੀ ਪੁਲਿਸ ਮੁਸਲਿਮ ਵਿਰੋਧੀ ਹਮਲਿਆਂ ਦੀ ਅਗਵਾਈ ਕਰ ਰਹੀ ਹੈ।”Image Copyright @ImranKhanPTI@IMRANKHANPTI
ਸ਼ਨਿੱਚਰਵਾਰ ਨੂੰ ਅਸਦੁਦੀਨ ਓਵੈਸੀ ਨੇ ਹੈਦਰਾਬਾਦ ਵਿੱਚ ਇੱਕ ਜਲਸੇ ਦੌਰਾਨ ਇਮਰਾਨ ਖ਼ਾਨ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਉਹ ਭਾਰਤੀ ਮੁਸਲਮਾਨਾਂ ਦੀ ਫ਼ਿਕਰ ਛੱਡ ਕੇ ਆਪਣੇ ਮੁਲਕ ਦੀ ਫ਼ਿਕਰ ਕਰਨ।























