*ਨਰਮੇ ਦੇ ਬੀਜ ’ਤੇ ਸਬਸਿਡੀ ਲਈ ਹੁਣ 15 ਜੂਨ ਤੱਕ ਕੀਤੀ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ-ਮੁੱਖ ਖੇਤੀਬਾੜੀ ਅਫ਼ਸਰ*

0
66

ਮਾਨਸਾ, 04 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)

ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਫਸਲੀ  ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜ ’ਤੇ 33 ਫ਼ੀਸਦੀ ਸਬਸਿਡੀ ਲਈ ਆਨਲਾਈਨ ਪੋਰਟਲ ’ਤੇ ਅਪਲਾਈ ਕਰਨ ਦੀ ਮਿਆਦ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੁਣ ਕਿਸਾਨ 15 ਜੂਨ, 2025 ਸ਼ਾਮ 05 ਵਜੇ ਤੱਕ ਆਨਲਾਈਨ ਪੋਰਟਲ  https://agrisubsidy.agrimachinerypb.com ਰਾਹੀਂ ਅਪਲਾਈ ਕਰ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਤਕਨੀਕੀ ਕੈਂਪ ਲਗਾ ਕੇ ਨਰਮੇ ਦੀ ਫਸਲ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਨਰਮੇ ਦੀ ਫਸਲ ਦਾ ਰਕਬਾ ਵਧਾ ਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਆਨਲਾਈਨ ਪੋਰਟਲ ’ਤੇ ਰਜਿਸਟ੍ਰੇਸ਼ਨ/ਅਪਲਾਈ ਕਰਨ ਵਿੱਚ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਰ ਸਕਦਾ ਹੈ।

LEAVE A REPLY

Please enter your comment!
Please enter your name here