ਨਵਜੋਤ ਸਿੱਧੂ ਨੇ ਕਾਂਗਰਸ ਹਾਈ ਕਮਾਨ ਲਈ ਖੜ੍ਹਾ ਕੀਤਾ ‘ਧਰਮਸੰਕਟ’

0
93

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਟਿਕਟ ਨਹੀਂ ਮਿਲਦੀ ਤਾਂ ਉਹ ਹੋਰ ਕਿਤੋਂ ਚੋਣ ਨਹੀਂ ਲੜਨਗੇ। ਨਵਜੋਤ ਕੌਰ ਦੇ ਅਜਿਹੇ ਵਤੀਰੇ ਤੋਂ ਪਾਰਟੀ ਲਈ ਸੰਕਟ ਖੜ੍ਹਾ ਹੋ ਸਕਦਾ ਹੈ ਕਿਉਂਕਿ ਇੱਕ ਪਾਸੇ ਚੰਡੀਗੜ੍ਹ ਤੋਂ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਦਾਅਵੇਦਾਰ ਹਨ ਅਤੇ ਦੂਜੇ ਪਾਸੇ ਪਾਰਟੀ ਦੇ ਸਟਾਰ ਪ੍ਰਚਾਰਕ ਦੀ ਪਤਨੀ ਨਵਜੋਤ ਸਿੱਧੂ।

ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਭਾਰੀ ਹੁੰਗਾਰਾ ਮਿਲ ਰਿਹਾ ਹੈ, ਜੇਕਰ ਹਾਈਕਮਾਨ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਤਾਂ ਉਨ੍ਹਾਂ ਦੀ ਜਿੱਤ ਯਕੀਨੀ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਨਹੀਂ ਟਿਕਟ ਬਣਾਇਆ ਜਾਂਦਾ ਤਾਂ ਉਹ ਹੋਰ ਕਿਸੇ ਥਾਂ ਤੋਂ ਚੋਣ ਨਹੀਂ ਲੜਨਗੇ।

ਉਨ੍ਹਾਂ ਕਿਹਾ ਕਿ ਆਖਰੀ ਫੈਸਲਾ ਕਾਂਗਰਸ ਦੀ ਹਾਈਕਮਾਂਡ ਕਰੇਗੀ ਅਤੇ ਉਹ ਚੰਡੀਗੜ੍ਹ ਵਿੱਚ ਆ ਕੇ ਆਪਣਾ ਕੰਮ ਪੇਸ਼ ਕਰ ਰਹੇ ਹਨ। ਨਵਜੋਤ ਕੌਰ ਸਿੱਧੂ ਨੇ ਬੀਜੇਪੀ ‘ਤੇ ਵੀ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਬੀਜੇਪੀ ਨੇ ਚੋਣ ਲੜਨ ਤੋਂ ਪਹਿਲਾਂ ਜੋ ਮੈਨੀਫੈਸਟੋ ਵਿੱਚ ਦਾਅਵਾ ਕੀਤਾ ਸੀ ਉਸ ‘ਤੇ ਖਰੇ ਨਹੀਂ ਉੱਤਰੀ।

LEAVE A REPLY

Please enter your comment!
Please enter your name here