ਨਵੇਂ ਸੂਬਾ ਪ੍ਰਧਾਨ ਨਾਲ ਲੋਕ ਸਭਾ ਚੋਣਾਂ ਲੜੇਗੀ ਕਾਂਗਰਸ

0
86

ਜਲੰਧਰ — ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਸੂਬਾ ਕਾਂਗਰਸ ਇਕਾਈ ‘ਚ ਵੱਡਾ ਫੇਰਬਦਲ ਹੋ ਸਕਦਾ ਹੈ। ਕਾਂਗਰਸ ਆਪਣੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਬਦਲਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ‘ਚ ਕੋਈ ਰਿਸਕ ਨਹੀਂ ਲੈਣਾ ਚਾਹੁੰਦੇ, ਜਿਸ ਕਰਕੇ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਸੁਨੀਲ ਜਾਖੜ ਨੂੰ ਰਾਹੁਲ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਤਿਆਰੀ ਕਰ ਰਹੇ ਹਨ।

ਇਸ ਦੇ ਨਾਲ ਹੀ ਮੀਟੂ ਮਾਮਲੇ ‘ਚ ਬੁਰੀ ਤਰ੍ਹਾਂ ਘਿਰੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮਾਮਲੇ ‘ਚ ਰਾਹੁਲ ਗਾਂਧੀ ਨੇ ਰਿਪੋਰਟ ਮੰਗੀ ਹੈ ਅਤੇ ਇਹ ਰਿਪੋਰਟ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੈ ਕੇ ਰਾਹੁਲ ਗਾਂਧੀ ਨਾਲ ਬੈਠਕ ਕਰਨਗੇ। ਇਸੇ ਬੈਠਕ ਦੌਰਾਨ ਜਾਖੜ ਦੀ ਜਗ੍ਹਾ ‘ਤੇ ਨਵੇਂ ਪੰਜਾਬ ਪ੍ਰਧਾਨ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਪ੍ਰਧਾਨ ਕੋਈ ਦਲਿਤ ਚਿਹਰਾ ਬਣਾਇਆ ਜਾ ਸਕਦਾ ਹੈ। ਕਾਂਗਰਸ ਇਸ ਤਰ੍ਹਾਂ ਦਾ ਕਦਮ ਚੁੱਕ ਕੇ ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਚਲਾਇਆ ਗਿਆ ਦਲਿਤ ਕਾਰਡ ਖੋਹਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਬੈਠਕ ਦੌਰਾਨ ਚਰਨਜੀਤ ਸਿੰਘ ਚੰਨੀ ਦੀ ਛੁੱਟੀ ਹੋਣੀ ਵੀ ਤੈਅ ਹੈ।


EDITED BY : SARA YAHA | | Last Updated : 7:21 pm 1ਨਵੰਬਰ 2018

LEAVE A REPLY

Please enter your comment!
Please enter your name here