

ਚੰਡੀਗੜ੍ਹ (ਸਾਰਾ ਯਹਾ) : ਅੱਜ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ‘ਚ ਮੁੱਖ ਤੌਰ ‘ਤੇ ਨਸ਼ਿਆਂ ਦਾ ਮੁੱਦਾ ਗਰਮਾਇਆ ਰਿਹਾ। ਮੀਟਿੰਗ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਤੌਰ ‘ਤੇ ਹਦਾਇਤ ਦਿੱਤੀ ਹੈ ਕਿ ਕੋਈ ਵੀ ਨਸ਼ਿਆਂ ਨੂੰ ਲੈ ਕੇ ਜੇਕਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਕੋਈ ਆਮ ਆਦਮੀ ਹੋਵੇ ਜਾਂ ਪੁਲਿਸ ਅਫਸਰ ਸਾਰਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਕੈਪਟਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ‘ਚ ਹਰ ਹਾਲ ‘ਚ ਨਸ਼ਾ ਖਤਮ ਕੀਤਾ ਜਾਵੇਗਾ। ਪੰਜਾਬ ਸਰਕਾਰ ਇਸ ਲਈ ਹਰ ਸੰਭਵ ਹੀਲੇ ਕਰ ਰਹੀ ਹੈ।
ਇਸ ਮੌਕੇ ਕੈਪਟਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਨਸ਼ਾ ਛਡਾਊ ਕੇਂਦਰਾਂ ‘ਚ ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਤੋਂ ਕਿਸੇ ਤਰ੍ਹਾਂ ਦੀ ਫੀਸ ਨਹੀਂ ਵਸੂਲੀ ਜਾਵੇਗੀ। ਇੱਥੋਂ ਤੱਕ ਕਿ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ।
EDITED BY : SARA YAHA | | Last Updated : 6:38 pm 24 JULY 2018























