ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸ. ਐੱਚ. ਓ

0
4

ਬੁਢਲਾਡਾ (ਸਾਰਾ ਯਹਾ) : ਸਥਾਨਕ ਸਿਟੀ ਪੁਲਸ ਦੇ ਕਰਮਚਾਰੀਆਂ ਨੂੰ ਚਿੱਟੇ ਦੀ ਰੋਕਥਾਮ ਲਈ ਸਖਤੀ ਵਰਤਦਿਆਂ ਦੋਸ਼ੀਆਂ ਨੂੰ ਕਾਬੂ ਕਰਨ ਦੀ ਹਦਾਇਤ ਦਿੱਤੀ ਗਈ ਹੈ। ਐੱਸ. ਐੱਚ. ਓ ਬਲਵਿੰਦਰ ਸਿੰਘ ਰੋਮਾਣਾ ਨੇ ਥਾਣੇ ਦੇ ਸਮੂਹ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਚਿੱਟਾ ਵੇਚਣ ਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾ ਕਿਹਾ ਕਿ ਜੇਕਰ ਕਿਸੇ ਪੁਲਸ ਮੁਲਾਜ਼ਮ ਦੀ ਜੇਲ ਅੰਦਰ ਨਸ਼ਾ ਪਾਇਆ ਗਿਆ ਤਾਂ ਉਸ ਦੀ ਜ਼ਿੰਮੇਵਾਰੀ ਉਸ ਜੇਲ ਦੇ ਅਧਿਕਾਰੀ ਦੀ ਹੋਵੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ੇ ਦੀ ਲਾਹਨਤ ਨੂੰ ਖਤਮ ਕਰਨ ਲਈ ਇਮਾਨਦਾਰੀ ਅਪਣਾਉਣ। ਦੂਸਰੇ ਪਾਸੇ ਡੀ. ਐੱਸ. ਪੀ ਰਸ਼ਪਾਲ ਸਿੰਘ ਨੇ ਸਮੂਹ ਮੈਡੀਕਲ ਦਵਾਈ ਵਿਕਰੇਤਾ ਦੀ ਹੰਗਾਮੀ ਮੀਟਿੰਗ ਸੱਦ ਕੇ ਨਸ਼ੇ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਚ ਸਹਿਯੋਗ ਦੀ ਮੰਗ ਕੀਤੀ।


EDITED BY : SARA YAHA | | Last Updated :7:21 pm 06 JULY 2018

LEAVE A REPLY

Please enter your comment!
Please enter your name here