ਨਸ਼ਾ ਤਸਕਰੀ ਨੂੰ ਪਾਈ ਜਾਵੇਗੀ ਨੱਥ – ਐਸ.ਐਸ.ਪੀ. ਖੁਰਾਣਾ

0
36

ਮਾਨਸਾ, 21 ਫਰਵਰੀ (ਸਾਰਾ ਯਹਾ,(ਬਲਜੀਤ ਸ਼ਰਮਾ)  : ਪੰਜਾਬ ਸਰਕਾਰ ਵੱਲੋਂ ਸਮਾਜ ਨਸ਼ਾ ਮੁਕਤ ਕਰਨ ਅਤੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮਾਨਸਾ ਪੁਲਿਸ ਵੱਲੋਂ ਨਸ਼ੀਲੀਆਂ ਦਵਾਈਆਂ ਦੀ ਬਰਾਮਦੀ ਕੀਤੀ ਗਈ ਹੈ। ਐਸ.ਐਸ.ਪੀ. ਸ੍ਰ. ਗੁਲਨੀਤ ਸਿੰਘ ਖੁਰਾਣਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਮਾਰੂਤੀ ਜੈਨ ਕਾਰ ਵਿਚੋਂ 99 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 1870 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ।
ਐਸ.ਐਸ.ਪੀ. ਨੇ ਦੱਸਿਆ ਕਿ ਦੋਸ਼ੀ ਪਲਵਿੰਦਰ ਰਾਮ ਉਰਫ਼ ਟੋਨੀ, ਬਲਵਿੰਦਰ ਰਾਮ ਅਤੇ ਦੱਮਨ ਰਾਮ ਵਾਸੀ ਆਹਲੂਪੁਰ ਖਿਲਾਫ਼ ਮੁਕੱਦਮਾ ਨੰਬਰ 34, ਮਿਤੀ 20-02-2019, 22,25/61/85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸਰਦੂਲਗੜ੍ਹ ਵਿਖੇ ਦਰਜ ਕਰਕੇ ਕਾਰ ਨੂੰ ਕਬਜੇ ਵਿਚ ਲੈ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਸ਼ੀ ਪਲਵਿੰਦਰ ਰਾਮ ਅਤੇ ਦੱਮਨ ਰਾਮ ਨੂੰ ਮੌਕੇ ਤੇ ਕਾਬੂ ਕਰ ਲਿਆ ਗਿਆ ਜਦਕਿ ਤੀਜਾ ਦੋਸ਼ੀ ਬਲਵਿੰਦਰ ਰਾਮ ਭੱਜਣ ਵਿਚ ਕਾਮਯਾਬ ਹੋ ਗਿਆ, ਜਿਸ ਨੂੰ ਜਲਦ ਹੀ ਤਲਾਸ਼ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 14 ਫਰਵਰੀ ਨੂੰ ਜ਼ਿਲ੍ਹਾ ਮਾਨਸਾ ਵਿਚ ਬਤੌਰ ਐਸ.ਐਸ.ਪੀ. ਅਹੁਦਾ ਸੰਭਾਲਣ ਤੋਂ ਅੱਜ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ 9 ਮੁਕੱਦਮੇ ਦਰਜ ਕਰਕੇ 13 ਪੁਰਸ਼ਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ, ਜਿੰਨ੍ਹਾਂ ਪਾਸੋਂ 1 ਕਿੱਲੋ 100 ਗਰਾਮ ਅਫ਼ੀਮ, 5 ਗਰਾਮ ਸਮੈਕ, 99950 ਨਸ਼ੀਲੀਆਂ ਗੋਲੀਆਂ, 1870 ਨਸ਼ੀਲੇ ਟੀਕੇ, 28 ਨਸ਼ੀਲੀਆਂ ਸ਼ੀਸ਼ੀਆਂ, 37 ਗਰਾਮ ਹੈਰੋਇਨ ਦੀ ਬਰਾਮਦਗੀ ਕਰਵਾਈ ਗਈ ਹੈ। ਆਬਕਾਰੀ ਐਕਟ ਤਹਿਤ 12 ਮੁਕੱਦਮੇ ਦਰਜ ਕਰਕੇ 11 ਪੁਰਸ਼ਾਂ ਨੂੰ ਗ੍ਰਿਫਤਾਰ ਕਰਕੇ 115 ਕਿਲੋ ਲਾਹਣ, 1819.500 ਲੀਟਰ ਸ਼ਰਾਬ ਠੇਕਾ ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰਾਂ ਜੂਆ ਐਕਟ ਤਹਿਤ 2 ਮੁਕੱਦਮੇ ਦਰਜ ਕਰਕੇ 16 ਪੁਰਸ਼ਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 46,515 ਰੁਪਏ ਦੀ ਬਰਾਮਦਗੀ ਕੀਤੀ ਗਈ ਹੈ।
ਐਸ.ਐਸ.ਪੀ. ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਇਸੇ ਤਰਾਂ ਮੁਹਿੰਮ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਉੱਘੇ ਸਮਾਜ ਸੇਵਕਾਂ ਅਤੇ ਲੋਕਾਂ ਪਾਸੋਂ ਵੀ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਬਾਹਰਲੇ ਰਾਜਾਂ ਤੋਂ ਹੁੰਦੀ ਨਸ਼ਾ ਤਸਕਰੀ ਨੂੰ ਨੱਥ ਪਾਈ ਜਾ ਸਕੇ।


EDITED BY : SARA YAHA | | Last Updated : 7:52 pm 21 ਫ਼ਰਵਰੀ 2019

LEAVE A REPLY

Please enter your comment!
Please enter your name here