

ਪਟਿਆਲਾ (ਸਾਰਾ ਯਹਾ) : ਚਾਰ ਹੋਰ ਪੁਲਿਸ ਮੁਲਾਜ਼ਮ ਪੰਜਾਬ ਸਰਕਾਰ ਦੀ ਨਸ਼ਿਆਂ ਤੇ ਭ੍ਰਿਸ਼ਟਾਚਾਰ ਖ਼ਿਲਾਫ ਮੁਹਿੰਮ ਦੇ ਭੇਟ ਚੜ੍ਹੇ ਹਨ। ਐਸਐਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਵੱਲੋਂ ਨਸ਼ਿਆਂ ਦੇ ਕਾਰੋਬਾਰ ਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸ਼ਾਮਲ ਚਾਰ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਕਰਦਿਆਂ ਚਾਰਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਐਸਐਸਪੀ ਸਿੱਧੂ ਨੇ ਦੱਸਿਆ ਕਿ ਚਾਰ ਪੁਲਿਸ ਮੁਲਾਜ਼ਮਾਂ ਨੂੰ ਵਿਭਾਗੀ ਪੜਤਾਲ ਵਿੱਚ ਨਸ਼ਿਆਂ ਤੇ ਰਿਸ਼ਵਤ ਦੇ ਕੇਸਾਂ ਵਿੱਚ ਦੋਸ਼ੀ ਪਾਇਆ ਗਿਆ ਹੈ। ਇਸ ਤਹਿਤ ਤਿੰਨ ਮੁਲਾਜ਼ਮਾਂ ਨੂੰ ਨਸ਼ਿਆਂ ਦੇ ਕੇਸਾਂ ਵਿੱਚ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ। ਇੱਕ ਮੁਲਾਜ਼ਮ ਨੂੰ ਰਿਸ਼ਵਤ ਦੇ ਕੇਸ ਵਿੱਚ ਬਰਖਾਸਤ ਕੀਤਾ ਗਿਆ ਹੈ।
ਐਸਐਸਪੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ (ਲੋਕਲ ਰੈਂਕ) ਬਲਵਿੰਦਰ ਸਿੰਘ ਬੈਲਟ ਨੰਬਰ 1113/ਪੀਟੀਐਲ ਨੂੰ ਅੱਠ ਹਜ਼ਾਰ ਰਿਸ਼ਵਤ ਦੇ ਕੇਸ ਵਿੱਚ ਵਿਭਾਗੀ ਜਾਂਚ ਤੋਂ ਬਾਅਦ ਬਰਖਾਸਤ ਕੀਤਾ ਗਿਆ ਹੈ। ਹੈੱਡ ਕਾਸਟੇਬਲ ਰਣਜੀਤ ਸਿੰਘ ਬੈਲਟ ਨੰਬਰ 2600/ਪੀਟੀਐਲ ਜੋ ਪੀਸੀਆਰ ਪਟਿਆਲਾ ਵਿਖੇ ਤਾਇਨਾਤ ਸੀ, ਨੂੰ 20 ਕਿੱਲੋ ਭੁੱਕੀ ਨਾਲ ਕਾਬੂ ਕਰਨ ਉਪਰੰਤ ਨੂੰ ਬਰਖਾਸਤ ਕੀਤਾ ਗਿਆ ਹੈ। ਇਸੇ ਤਰ੍ਹਾਂ ਕਾਸਟੇਬਲ ਸੋਮ ਨਾਥ ਬੈਲਟ ਨੰਬਰ 452/ਪੀਟੀਐਲ ਜੋ ਪੁਲਿਸ ਲਾਈਨ ਪਟਿਆਲਾ ਵਿਖੇ ਤਾਇਨਾਤ ਸੀ, ਨੂੰ 2 ਕਿੱਲੋ 10 ਗਰਾਮ ਅਫ਼ੀਮ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਵੀ ਬਰਖ਼ਾਸਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਕਾਸਟੇਬਲ ਜਗਵਿੰਦਰ ਸਿੰਘ ਬੈਲਟ ਨੰਬਰ 99/ਪੀਟੀਐਲ ਜੋ ਪੁਲਿਸ ਲਾਈਨ ਪਟਿਆਲਾ ਵਿਖੇ ਤਾਇਨਾਤ ਸੀ ਨੂੰ 15 ਗਰਾਮ 60 ਮਿਲੀਗਰਾਮ ਸਮੈਕ ਨਾਲ ਕਾਬੂ ਕੀਤਾ ਗਿਆ ਸੀ ‘ਤੇ ਕਾਰਵਾਈ ਕਰਦਿਆ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
EDITED BY : SARA YAHA | | Last Updated :7:00 pm 6 August 2018























