ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਹਰੇਕ ਵਿਅਕਤੀ ਦੇ ਸਹਿਯੋਗ ਦੀ ਲੋੜ : ਡਿਪਟੀ ਕਮਿਸ਼ਨਰ

0
18

ਮਾਨਸਾ, 10 ਜੁਲਾਈ (ਸਾਰਾ ਯਹਾ,(ਬਲਜੀਤ ਸ਼ਰਮਾ): ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹੇ ਦੀ ਕੈਮਿਸਟ ਐਸੋਸੀਏਸ਼ਨ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਆਪਣੀ ਇਸ ਮੁਹਿੰਮ ਦੇ ਚਲਦਿਆਂ ਨਸ਼ਿਆਂ ਨੂੰ ਕਾਫ਼ੀ ਵੱਡੇ ਪੱਧਰ ‘ਤੇ ਰੋਕਿਆ ਵੀ ਗਿਆ ਹੈ।  ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ ਨੂੰ ਹਰੇਕ ਵਿਅਕਤੀ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਕੈਮਿਸਟ ਐਸੋਸੀਏਸ਼ਨ ਨੂੰ ਵੀ ਇਸ ਕੰਮ ਵਿੱਚ ਸਰਕਾਰ ਅਤੇ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਦਵਾਈ ਵਿਕਰੇਤਾ ਸਰਕਾਰ ਵੱਲੋਂ ਨਾ-ਮੰਨਜ਼ੂਰ ਦਵਾਈ ਨਹੀਂ ਵੇਚੇਗਾ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ, ਤਾਂ ਉਸਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਜ਼ਰੂਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਦਵਾਈਆਂ ਵੇਚੀਆਂ ਜਾਣ। ਇਸ ਸਬੰਧੀ ਸਮੇਂ-ਸਮੇਂ ‘ਤੇ ਟੀਮਾਂ ਵੱਲੋਂ ਚੈਕਿੰਗ ਕੀਤੀ ਜਾਵੇਗੀ ਅਤੇ ਨਾ-ਮੰਨਜ਼ੂਰ ਦਵਾਈਆਂ ਵੇਚਣ ਵਾਲੇ ਵਿਅਕਤੀ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੀ ਇਸ ਕੰਮ ਵਿੱਚ ਢਿੱਲ ਵਰਤਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਸ਼ੀ੍ਰ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ ‘ਤੇ ਵੀ ਆਪਣੇ ਨੁ੍ਰਮਾਇੰਦਿਆਂ ਨਾਲ ਮੀਟਿੰਗਾਂ ਕਰਨ ਅਤੇ ਜੇਕਰ ਕੋਈ ਸਰਕਾਰ ਵੱਲੋਂ ਨਾ-ਮੰਨਜ਼ੂਰ ਦਵਾਈਆਂ ਵੇਚਦਾ ਜਾਂ ਖਰੀਦਦਾ ਹੈ, ਤਾਂ ਉਸ ਸਬੰਧੀ ਪੁਲਿਸ ਵਿਭਾਗ ਨੂੰ ਜ਼ਰੂਰ ਦੱਸਣ, ਤਾਂ ਜੋ ਅਜਿਹੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਇਸ ਬੁਰਾਈ ਦਾ ਖ਼ਾਤਮਾ ਕਰਨ ਲਈ ਸਮਾਜ ਦੇ ਸਾਥ ਦੀ ਬਹੁਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਦਵਾਈ ਵਿਕਰੇਤਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁਕਾਨ ਵਿੱਚ ਸੀ.ਸੀ.ਟੀ.ਵੀ. ਕੈਮਰੇ ਜ਼ਰੂਰ ਲਗਵਾਉਣ ਅਤੇ ਦਵਾਈਆਂ ਦੀ ਖਰੀਦ ਅਤੇ ਵੇਚ ਦਾ ਪੂਰਾ ਲੇਖਾ-ਜੋਖਾ ਆਪਣੇ ਰਜਿਸਟਰਾਂ ਵਿੱਚ ਰੱਖਣ। ਇਸ ਮੌਕੇ ਡਰੱਗ ਇੰਸਪੈਕਟਰ ਸ਼੍ਰੀ ਗੁਣਦੀਪ ਬਾਂਸਲ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੇ ਖੁਰਾਕ ਤੇ ਡਰੱਗ ਵਿਭਾਗ ਵੱਲੋਂ ਰਾਜ ਪੱਧਰੀ ਹੈਲਪਲਾਈਨ ਨੰਬਰ 98152-06006  ਅਤੇ ਈ.ਮੇਲ. ਬਚਅਹ਼ਲਦਗਚਪਤਫਰਅਵਗਰ;ਰਗਪ0ਪਠ਼ਜ;.ਫਰਠ ਵੀ ਸਥਾਪਿਤ ਕੀਤਾ ਗਿਆ ਹੈ, ਜਿੱਥੇ ਸਰਕਾਰ ਵੱਲੋਂ ਬੰਦ ਜਾਂ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਮੌਕੇ ਕੈਮੀਸਟ ਐਸੋਸੀਏਸ਼ਨ ਵੱਲੋਂ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਅਤੇ ਪ੍ਰਧਾਨ ਜ਼ਿਲ੍ਹਾ ਕੈਮੀਸਟ ਐਸੋਸੀਏਸ਼ਨ ਸ਼੍ਰੀ ਰਾਕੇਸ਼ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ। 

LEAVE A REPLY

Please enter your comment!
Please enter your name here