
ਮੁੱਖ ਮੰਤਰੀ ਵੱਲੋਂ ਫੇਸਬੁੱਕ ‘ਤੇ ਪੋਸਟ ਕੀਤੀ ਤਸਵੀਰ

ਚੰਡੀਗੜ੍ਹ (ਸਾਰਾ ਯਹਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪੈਦਾ ਕਰਨ ਲਈ ਪਿਛਲੀ ਅਕਾਲੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਮੁੱਖ ਮੰਤਰੀ ਨੇ ਐਤਵਾਰ ਸਵੇਰ ਹੀ ਆਪਣੇ ਫੇਸਬੁੱਕ ਖਾਤੇ ‘ਤੇ ਪੋਸਟ ਪਾ ਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਵੱਡੇ ਹਮਲੇ ਬੋਲੇ। ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਤੋਂ ਅਕਾਲੀ ਸਰਕਾਰ ਵਿਰੁੱਧ ਸਿੱਧੀ ਭੜਾਸ ਕੱਢੀ ਹੋਵੇ। ਦਰਅਸ ਮੁੱਖ ਮੰਤਰੀ ਦੀ ਇਹ ਪੋਸਟ ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਮਲੋਟ ਵਿੱਚ ਆਉਂਦੀ 11 ਜੁਲਾਈ ਨੂੰ ਹੋਣ ਵਾਲੀ ਰੈਲੀ ‘ਚ ਜਾ ਕੇ ਧੰਨਵਾਦ ਕਰਨ ਦੀ ਅਪੀਲ ਤੋਂ ਬਾਅਦ ਆਈ ਹੈ।
EDITED BY : SARA YAHA | | Last Updated :11:50AM 08 JULY 2018























