ਨਸ਼ੇ ਕਾਰਨ ਹੋਈਆਂ ਦਰਜਨਾਂ ਮੌਤਾਂ ਤੋਂ ਬਾਅਦ ਜਾਗੀ ਕੈਪਟਨ ਸਰਕਾਰ, DGP ਨੂੰ ਜਾਂਚ ਦੇ ਹੁਕਮ

0
4

ਚੰਡੀਗੜ੍ਹ (ਸਾਰਾ ਯਹਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਮਹੀਨੇ ਦੌਰਾਨ ਨਸ਼ੇ ਕਾਰਨ ਹੋਈਆਂ ਮੌਤਾਂ ਦੀ ਜਾਂਚ ਡੀਜੀਪੀ ਸੁਰੇਸ਼ ਅਰੋੜਾ ਨੂੰ ਸੌਂਪ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਇੱਕ ਮਹੀਨੇ ਤੋਂ ਨਸ਼ੇ ਕਾਰਨ ਹੋ ਰਹੀਆਂ ਲਗਾਤਾਰ ਮੌਤਾਂ ‘ਤੇ ਲੋਕਾਂ ਤੇ ਵਿਰੋਧੀਆਂ ਦੇ ਲਗਾਤਾਰ ਵਿਰੋਧ ਤੋਂ ਬਾਅਦ ਕੈਪਟਨ ਸਰਕਾਰ ਆਖ਼ਰ ਜਾਗ ਗਈ ਹੈ। ਕੈਪਟਨ ਨੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੂੰ ਇਨ੍ਹਾਂ ਮੌਤਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ ਹਨ। ਕੈਪਟਨ ਨੇ ਕਿਹਾ ਹੈ ਕਿ ਉਹ ਇਸ ਦੁਖਾਂਤ ਵਿੱਚੋਂ ਗੁਜ਼ਰ ਰਹੇ ਪਰਿਵਾਰਾਂ ਦੀ ਮੁੜ ਵਸੇਬੇ ਵਿੱਚ ਵੀ ਮਦਦ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਅੱਜ ਆਮ ਆਦਮੀ ਪਾਰਟੀ ਤੋਂ ਇਲਾਵਾ ਮਿੰਟੂ ਗੁਰੂਸਰੀਆ, ਬਲਤੇਜ ਪੰਨੂ ਤੇ ਪਾਲੀ ਭੁਪਿੰਦਰ ਸਿੰਘ ਤੇ ਹੋਰਾਂ ਨਾਲ ਵੀ ਪੰਜਾਬ ਵਿੱਚ ਫੈਲੇ ਨਸ਼ਿਆਂ ਦੇ ਮੁੱਦੇ ‘ਤੇ ਮੁਲਾਕਾਤ ਕੀਤੀ। ਇਹ ਸਾਰੇ ਪੰਜਾਬ ਵਿੱਚ ਚਿੱਟੇ ਦੇ ਵਿਰੋਧ ਵਿੱਚ ਕਾਲਾ ਹਫ਼ਤਾ ਨਾਂਅ ਹੇਠ ਸੋਸ਼ਲ ਮੀਡੀਆ ‘ਤੇ ਵੱਡੀ ਮੁਹਿੰਮ ਚਲਾ ਰਹੇ ਹਨ, ਜਿਸ ਦਾ ਲੋਕਾਂ ਨੂੰ ਖਾਸਾ ਹੁੰਗਾਰਾ ਵੀ ਮਿਲਿਆ ਹੈ।


EDITED BY : SARA YAHA | | Last Updated :4:15 PM 03 JULY 2018

LEAVE A REPLY

Please enter your comment!
Please enter your name here