

ਮਾਨਸਾ, 7 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) -ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1 ਕਿੱਲੋ 30 ਗ੍ਰਾਮ ਅਫ਼ੀਮ, 645 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਇਕਲ ਅਤੇ 48 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕੀਤੀਆਂ ਹਨ।
ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਸ ਨੇ ਸੁਖਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਕਾਹਨਗੜ੍ਹ ਨੂੰ ਕਾਬੂ ਕਰਕੇ ਉਸ ਕੋਲੋਂ 1 ਕਿੱਲੋ 30 ਗ੍ਰਾਮ ਅਫ਼ੀਮ, ਥਾਣਾ ਭੀਖੀ ਦੀ ਪੁਲਸ ਨੇ ਗੁਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸੇਖੁਪੁਰਾ ਜਿਲਾ ਬਠਿੰਡਾ ਨੂੰ ਕਾਬੂ ਕਰਕੇ ਉਸ ਕੋਲੋਂ 380 ਨਸ਼ੀਲੀਆ ਗੋਲੀਆ ਸਮੇਤ ਮੋਟਰਸਾਈਕਲ ਪਲਟੀਨਾ ਨੰ:ਪੀਬੀ.03ਏਏ-5815, ਥਾਣਾ ਜੌੜਕੀਆਂ ਦੀ ਪੁਲਸ ਨੇ ਜਗਤਾਰ ਸਿੰਘ ਉਰਫ ਗੱਗੂ ਪੁੱਤਰ ਦਰਸ਼ਨ ਸਿੰਘ ਵਾਸੀ ਰੋੜੀ, ਹਰਿਆਣਾ ਨੂੰ ਕਾਬੂ ਕਰਕੇ ਉਸ ਕੋਲੋਂ 90 ਨਸ਼ੀਲੀਆਂ ਗੋਲੀਆਂ, ਸੁਖਵਿੰਦਰ ਸਿੰਘ ਉਰਫ ਗੋਰੀ ਪੁੱਤਰ ਬਲਕਰਨ ਸਿੰਘ ਅਤੇ ਮਨਿੰਦਰ ਖਾਨ ਪੁੱਤਰ ਸੁਖਵਿੰਦਰ ਸਿੰਘ ਖਾਨ ਵਾਸੀਆਨ ਭੰਮੇ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 100 ਨਸ਼ੀਲੀਆਂ ਗੋਲੀਆਂ, ਥਾਣਾ ਜੋਗਾ ਦੀ ਪੁਲਸ ਨੇ ਕਾਲਾ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਉਭਾ ਨੂੰ ਕਾਬੂ ਕਰਕੇ ਉਸ ਕੋਲੋਂ 75 ਨਸ਼ੀਲੀਆ ਗੋਲੀਆਂ, ਥਾਣਾ ਸਿਟੀ 2 ਦੀ ਪੁਲਸ ਨੇ ਮੇਵਾ ਸਿੰਘ ਪੁੱਤਰ ਵਿੰਦਰ ਸਿੰਘ ਵਾਸੀ ਰਮਦਿੱਤੇਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 48 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।























